ਸੋਸ਼ਲ ਮੀਡੀਆ ‘ਤੇ ਛਾਇਆ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘RANNA CH DHANNA’ ਦਾ ਹਾਸਿਆਂ ਦੇ ਰੰਗਾਂ ਨਾਲ ਭਰਿਆ ਪੋਸਟਰ

By  Lajwinder kaur September 18th 2020 03:32 PM -- Updated: September 18th 2020 03:53 PM

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਜਿਨ੍ਹਾਂ ਨੇ ਫੈਨਜ਼ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ । ਜੀ ਹਾਂ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦੀ ਅਨਾਉਂਸਮੈਂਟ ਕਰ ਦਿੱਤੀ ਹੈ ।

ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ‘ਰੰਨਾਂ ‘ਚ ਧੰਨਾ’ ਦਾ ਮਜ਼ੇਦਾਰ ਅਤੇ ਹਾਸੇ ਦੇ ਰੰਗਾਂ ਨਾਲ ਭਰਿਆ ਪੋਸਟਰ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਹੈ । ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ । ਦਰਸ਼ਕਾਂ ਨੂੰ ਇਹ ਪੋਸਟਰ ਖੂਬ ਪਸੰਦ ਆ ਰਿਹਾ ਹੈ । ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕਿਆ ਹੈ ।

diljit dosanjh

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਜੋੜੀ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ 'ਚ ਬਾਲੀਵੁੱਡ ਫ਼ਿਲਮਾਂ ਨੇ । ਉਹ ਅਖੀਰਲੀ ਵਾਰ ਬਾਲੀਵੁੱਡ ਗੁੱਡ ਨਿਊਜ਼ ‘ਚ ਦਿਖਾਈ ਦਿੱਤੇ ਸਨ ।

ranna ch dhann movie poster

ਇਸ ਤੋਂ ਇਲਾਵਾ ਹਾਲ ਹੀ ‘ਚ ਉਨ੍ਹਾਂ ਦੀ ਮਿਊਜ਼ਿਕ ਐਲਬਮ ਗੌਟ ਦਰਸ਼ਕਾਂ ਦੇ ਰੁਬਰੂ ਹੋਈ ਹੈ । ਜਿਸ ਚੋਂ ਇੱਕ-ਇੱਕ ਕਰਕੇ ਕਈ ਗੀਤ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

punjabi singer diljit

 

 

Related Post