ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖ਼ਤਰ ਲੈ ਕੇ ਆ ਰਹੇ ਨਵਾਂ ਗੀਤ ‘25 Ghante’, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ

By  Lajwinder kaur August 17th 2020 09:05 AM -- Updated: August 16th 2020 09:12 PM

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਦਿਲਪ੍ਰੀਤ ਢਿੱਲੋਂ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ । ਇਕ ਵਾਰ ਫਿਰ ਤੋਂ ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖ਼ਤਰ ਦੀ ਜੋੜੀ ‘25 ਘੰਟੇ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ।

ਹੋਰ ਵੇਖੋ : ਆਸਮਾਨ ਨੂੰ ਛੂੰਹਦੇ ਹੋਏ ਨਜ਼ਰ ਆਏ ਰਾਜਵੀਰ ਜਵੰਦਾ, ਗਾਇਕ ਨੇ ਸ਼ੇਅਰ ਕੀਤਾ ਪੈਰਾਗਲਾਈਡਿੰਗ ਕਰਦੇ ਹੋਇਆਂ ਦਾ ਇਹ ਵੀਡੀਓ

ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਹੈ- ‘ਬਣ ਜਾਣੀ ਵੈੱਬ ਸੀਰੀਜ਼ ਕੋਈ ਆਪਣੀ  ਲਵ ਸਟੋਰੀ ‘ਤੇ..’

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਨਰਿੰਦਰ ਬਾਠ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਸੁਣਨ ਨੂੰ ਮਿਲੇਗਾ । ਇਸ ਗਾਣੇ ਦਾ ਵੀਡੀਓ ਅਗਮ ਮਾਨ ਤੇ ਅਜ਼ੀਮ ਮਾਨ ਨੇ ਤਿਆਰ ਕੀਤਾ ਹੈ ।  ਇਸ ਗੀਤ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਦਿਲਪ੍ਰੀਤ ਢਿੱਲੋਂ ਤੇ ਪੰਜਾਬੀ ਮਾਡਲ ਸਰੁਇਸ਼ਟੀ ਮਾਨ ।   ਬਹੁਤ ਜਲਦ ਇਹ ਗੀਤ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

Related Post