ਦਿਲਪ੍ਰੀਤ ਢਿੱਲੋਂ ਦੀ ਪਤਨੀ ਨਾਲ ਤਸਵੀਰ ਹੋ ਰਹੀ ਵਾਇਰਲ,ਕ੍ਰਿਸਮਸ ਦੇ ਰੰਗ 'ਚ ਰੰਗੇ ਨਜ਼ਰ ਆਇਆ ਜੋੜਾ

By  Shaminder December 13th 2019 10:55 AM

ਦਿਲਪ੍ਰੀਤ ਢਿੱਲੋਂ ਅਤੇ ਉਨ੍ਹਾਂ ਦੀ ਪਤਨੀ ਅੰਬਰ ਢਿੱਲੋਂ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ 'ਚ ਦੋਵੇਂ ਇੱਕੋ ਤਰ੍ਹਾਂ ਦੀ ਡਰੈੱਸ 'ਚ ਨਜ਼ਰ ਆ ਰਹੇ ਨੇ । ਇਸ ਤਸਵੀਰ 'ਚ ਦੋਵੇਂ ਵ੍ਹਾਈਟ ਅਤੇ ਰੈੱਡ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੇ ਨੇ । ਦਰਅਸਲ ਇਹ ਦੋਵੇਂ ਸਾਂਤਾ ਕਲਾਜ ਦੇ ਰੰਗ 'ਚ ਰੰਗੇ ਨਜ਼ਰ ਆਏ ।ਦਿਲਪ੍ਰੀਤ ਢਿੱਲੋਂ ਅਕਸਰ ਆਪਣੀ ਪਤਨੀ ਅੰਬਰ ਨਾਲ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਵੀਡੀਓਜ਼ ਨੂੰ ਸਰੋਤਿਆਂ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ ।

ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਨੇ ਆਪਣੀ ਪਤਨੀ ਅੰਬਰ ਧਾਲੀਵਾਲ ਦੇ ਜਨਮ ਦਿਨ ‘ਤੇ ਤਸਵੀਰ ਸ਼ੇਅਰ ਕਰਕੇ ਕੀਤਾ ਬਰਥਡੇਅ ਵਿਸ਼

https://www.instagram.com/p/B5Hq1Mcn3TH/

ਦਿਲਪ੍ਰੀਤ ਢਿੱਲੋਂ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਆ ਰਹੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਹਾਲ ਹੀ 'ਚ ਸਿੱਪੀ ਗਰੇਵਾਲ ਨਾਲ ਉਨ੍ਹਾਂ ਦੀ ਫ਼ਿਲਮ ਆਈ ਸੀ 'ਜੱਦੀ ਸਰਦਾਰ' ਜਿਸ ਨੂੰ ਕਿ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/B5-hgLfFXvp/

ਜਿਸ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਨੇ ਹਾਲ ਹੀ 'ਚ ਸਾਰਾ ਗੁਰਪਾਲ ਦੇ ਨਾਲ ਗੀਤ ਆਇਆ ਸੀ 'ਰੰਗਲੇ ਦੁੱਪਟੇ' ਜਿਸ ਨੂੰ ਕਿ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ।ਇਸ ਤੋਂ ਇਲਾਵਾ 'ਸਰਪੰਚੀ',ਬੇਬੀ ਗੱਲ ਸੁਣੋ ਸਣੇ ਕਈ ਗੀਤ ਸ਼ਾਮਿਲ ਹਨ ।

 

Related Post