ਦਿਲਪ੍ਰੀਤ ਢਿੱਲੋਂ ਦਾ ਆਪਣੀ ਪਤਨੀ ਅੰਬਰ ਢਿੱਲੋਂ ਨਾਲ ਇਹ ਵੀਡੀਓ ਹੋਇਆ ਵਾਇਰਲ, ਸੋਸ਼ਲ ਮੀਡੀਆ ‘ਤੇ ਛਾਇਆ

By  Shaminder May 15th 2020 04:44 PM

ਦਿਲਪ੍ਰੀਤ ਢਿੱਲੋਂ ਦਾ ਇੱਕ ਵੀਡੀਓ ਜੋ ਉਨ੍ਹਾਂ ਦੀ ਪਤਨੀ ਦੇ ਨਾਲ ਹੈ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅੰਬਰ ਆਪਣੇ ਪਤੀ ਦਿਲਪ੍ਰੀਤ ਢਿੱਲੋਂ ਦੇ ਨਾਲ ਪਿਆਰ ਜਤਾਉਂਦੇ ਹੋਏ ਨਜ਼ਰ ਆ ਰਹੇ ਨੇ । ਗਾਇਕ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਪਤਨੀ ਅੰਬਰ ਢਿੱਲੋਂ ਦੇ ਨਾਲ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

https://www.instagram.com/p/CAMoQMwl15e/

‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ।ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਵਿੱਚ ਹੀ ਬੀਤਿਆ।

https://www.instagram.com/p/BqAdy0eH0t6/

ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ।ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ  ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ। ਸਕੂਲੀ ਸਮੇਂ ‘ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਖੀਆ ਦੇ ਗੀਤ ਗਾਉਂਦੇ ਹੁੰਦੇ ਸਨ।

Related Post