ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਤੇ ਰਾਜ ਕਰਨ ਵਾਲੇ ਦਿਲਪ੍ਰੀਤ ਢਿੱਲੋਂ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ । ‘ਕਬਜ਼ਾ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਹਜ਼ਾਰਾਂ ਵਿੱਚ ਹੋ ਗਈ ਹੈ । ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਇਸ ਗਾਣੇ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਹਨ ਤੇ ਮਿਊਜ਼ਿਕ ਦੇਸੀ ਕਰਿਊ ਨੇ ਤਿਆਰ ਕੀਤਾ ਹੈ ।