ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਡੂੰਘਾ ਸਦਮਾ, ਭਰਾ ਦੀ ਹੋਈ ਮੌਤ, ਪੰਜਾਬੀ ਸਿਤਾਰਿਆਂ ਤੇ ਪ੍ਰਸ਼ੰਸਕਾਂ ਨੇ ਜਤਾਇਆ ਦੁੱਖ

By  Lajwinder kaur March 15th 2020 12:20 PM -- Updated: March 15th 2020 12:57 PM

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ ‘ਚ ਗੁਜ਼ਰ ਰਿਹਾ ਹੈ । ਬੀਤੇ ਦਿਨੀਂ ਉਨ੍ਹਾਂ ਦੇ ਭਰਾ ਦੀ ਅਚਾਨਕ ਮੌਤ ਹੋ ਗਈ ਜਿਸਦੀ ਖ਼ਬਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੇ ਰਾਹੀਂ ਦਿੱਤੀ ਹੈ । ਉਨ੍ਹਾਂ ਨੇ ਆਪਣੇ ਭਰਾ ਦੀ ਫੋਟੋ ਪੋਸਟ ਕਰਦੇ ਹੋਏ ਲਿਖਿਆ ਹੈ, ‘ਤੈਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ - ਸਾਡੇ ਪਰਿਵਾਰ ਦਾ ਸਭ ਤੋਂ ਛੋਟਾ ਭਰਾ-ਈਸ਼ਾਨ ਢਿੱਲੋਂ’

View this post on Instagram

 

????

A post shared by Dilpreet Dhillon (@dilpreetdhillon1) on Mar 14, 2020 at 4:28am PDT

ਹੋਰ ਵੇਖੋ:ਲਾਲ ਸਿੰਘ ਚੱਡਾ ਦੀ ਹੀਰੋਇਨ ਮੋਨਾ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕੀਤਾ ਪਰਮਾਤਮਾ ਦਾ ਸ਼ੁਕਰਾਨਾ

ਦਿਲਪ੍ਰੀਤ ਢਿੱਲੋਂ ਵੱਲੋਂ ਸ਼ੇਅਰ ਕੀਤੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਅਫਸੋਸ ਜਤਾਇਆ ਹੈ ।

 

View this post on Instagram

 

Rest In Peace

A post shared by Dilpreet Dhillon (@dilpreetdhillon1) on Mar 14, 2020 at 10:07am PDT

ਇਸ ਤੋਂ ਇਲਾਵਾ ਪੰਜਾਬੀ ਸੰਗੀਤਕ ਜਗਤ ਦੇ ਨਾਲ ਜੁੜੇ ਕਲਾਕਾਰ ਵੀ ਕਮੈਂਟਜ਼ ਕਰਕੇ ਪਰਮਾਤਮਾ ਅੱਗੇ ਅਰਦਾਸ ਕਰ ਰਹੇ ਨੇ ਕਿ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ੇ ।

 

Related Post