ਦਿਲਪ੍ਰੀਤ ਢਿੱਲੋਂ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਕਿਊਟ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਫੈਨਜ਼ ਵੀ ਦੇ ਰਹੇ ਨੇ ਵਧਾਈਆਂ

By  Lajwinder kaur July 23rd 2020 11:08 AM

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਉਲਝਣਾਂ ਕਰਕੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੋਈ ਸੀ । ਪਰ ਉਹ ਏਨੀਂ ਦਿਨੀਂ ਮੁੜ ਤੋਂ ਉਹ ਸੋਸ਼ਲ ਮੀਡੀਆ ਉੱਤੇ ਸਰਗਰਮ ਨੇ ਅਤੇ ਉਹ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰ ਰਹੇ ਨੇ ।

 ਹੋਰ ਵੇਖੋ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਹੋਇਆ ਇੱਕ ਹਫ਼ਤਾ, ਫੈਨਜ਼ ਨੇ ਥ੍ਰੀ ਡੀ ਪੇਂਟਿੰਗ ਬਣਾ ਕੇ ਦਿੱਤੀ ਸ਼ਰਧਾਂਜਲੀ

ਅੱਜ ਉਨ੍ਹਾਂ ਦੇ ਪਿਆਰੇ ਭਤੀਜੇ ਦਾ ਬਰਥਡੇਅ ਹੈ ਜਿਸ ਨੂੰ ਵਿਸ਼ ਕਰਦੇ ਹੋਏ ਉਨ੍ਹਾਂ ਨੇ ਇੱਕ ਕਿਊਟ ਜਿਹੀ ਫੋਟੋ ਸ਼ੇਅਰ ਕੀਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਹੈਪੀ ਬਰਥਡੇਅ ਪੁੱਤ ਜ਼ੋਰਾਵਰ ਸਿੰਘ ਢਿੱਲੋਂ’ । ਇਸ ਤਸਵੀਰ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਨੇ ਤੇ ਕਮੈਂਟਸ ਕਰਕੇ ਜ਼ੋਰਾਵਰ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ ।

ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । Dilpreet Dhillon Is Back ਟਾਈਟਲ ਹੇਠ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ । ਜਿਸ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ ਕਾਫੀ ਉਤਸੁਕ ਨੇ । ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।

Related Post