ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ, ਗਾਇਕ ਨੇ ਸੋਸ਼ਲ ਮੀਡੀਆ ‘ਤੇ ਮਦਦ ਲਈ ਕੀਤੀ ਅਪੀਲ

By  Shaminder January 19th 2021 02:57 PM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਲਾਪਤਾ ਹੋ ਗਏ ਹਨ । ਜਿਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੇ ਹੋਏ ਦਿੱਤੀ ਹੈ । ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਕੁਝ ਨੰਬਰ ਵੀ ਦਿੱਤੇ ਹਨ ਕਿ ਜਿਸ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜ਼ਰੂਰ ਉਨ੍ਹਾਂ ਨਾਲ ਸੰਪਰਕ ਕਰਨ ।

dilpreet

ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਕਿ ‘ ਉਨ੍ਹਾਂ ਦੇ ਪਿਤਾ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ। ਅੱਜ ਦਿਲਪ੍ਰੀਤ ਢਿੱਲੋਂ ਨੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ 'ਤੇ ਮਦਦ ਦੀ ਅਪੀਲ ਕੀਤੀ ਹੈ।

ਹੋਰ ਪੜ੍ਹੋ : ਮਹਿਲਾ ਪੁਲਿਸ ਮੁਲਾਜ਼ਮ ਨੇ ਦਿਲਜੀਤ ਦੋਸਾਂਝ ਦੇ ਗਾਣੇ ਤੇ ਪਾਇਆ ਭੰਗੜਾ, ਲੱਖਾਂ ਲੋਕਾਂ ਨੇ ਦੇਖੀ ਵੀਡੀਓ

Dilpreet-Dhillon-with-his-father

ਦੱਸ ਦਈਏ ਕਿ ਹਾਲ ਹੀ 'ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ।

dilpreet

ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਸ 'ਤੇ ਜਾਣਕਾਰੀ ਦੇਣ:  9803000570 , 7888428616.

 

Related Post