ਟੇਲੈਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ’ਚ ਇਸ ਤਰ੍ਹਾਂ ਪਾਓ ਸਿੱਧੀ ਐਂਟਰੀ

By  Rupinder Kaler November 14th 2019 01:59 PM

ਪੀਟੀਸੀ ਪੰਜਾਬੀ ਦੇ ਟੇਲੈਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ’ ਨੂੰ ਲੈ ਕੇ ਦਰਸ਼ਕਾਂ ਦੇ ਇੰਤਜ਼ਾਰ ਦੀਆਂ ਘੜੀਆਂ ਖਤਮ ਹੁੰਦੀਆਂ ਜਾ ਰਹੀਆਂ ਹਨ ਕਿਉਂਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਇਸ ਦੇ ਆਡੀਸ਼ਨ ਸ਼ੁਰੂ ਹੋਣ ਜਾ ਰਹੇ ਹਨ । ਜਿਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ, ਸਿਫਤੀ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਇਹ ਆਡੀਸ਼ਨ 18 ਨਵੰਬਰ ਨੂੰ ਹੋਵੇਗਾ ।ਆਡੀਸ਼ਨ ਦੇਣ ਲਈ ਪਤਾ :-ਗੁਰੂ ਨਾਨਕ ਭਵਨ, ਸਿਟੀ ਸੈਂਟਰ, ਨੇੜੇ ਬੱਸ ਸਟੈਂਡ, ਅੰਮ੍ਰਿਤਸਰ-143001 । ਬਠਿੰਡਾ ਵਿੱਚ ਆਡੀਸ਼ਨ 20 ਨਵੰਬਰ ਨੂੰ ਹੋਵੇਗਾ । ਸਮਾਂ – ਸਵੇਰੇ 9 ਵਜੇ, ਪਤਾ :- ਬਾਬਾ ਫਰੀਦ ਗਰੁੱਪ ਆਫ਼ ਇੰਸਟੀਟਿਊਟ, ਪਿੰਡ – ਦਿਓਂ, ਬਠਿੰਡਾ ।

https://www.instagram.com/p/B4uEVaGlHBy/

ਇਸੇ ਤਰ੍ਹਾਂ ਲੁਧਿਆਣਾ ਇਹ ਆਡੀਸ਼ਨ 22 ਨਵੰਬਰ ਨੂੰ ਹੋਣ ਜਾ ਰਹੇ ਹਨ । ਸਮਾਂ : – ਸਵੇਰੇ 9 ਵਜੇ, ਪਤਾ :- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ, ਗਿੱਲ ਰੋਡ, ਲੁਧਿਆਣਾ ।ਜਲੰਧਰ ਵਿੱਚ ਵਾਇਸ ਆਫ਼ ਪੰਜਾਬ ਦਾ ਆਡੀਸ਼ਨ 24 ਨਵੰਬਰ ਨੂੰ ਸਵੇਰੇ 9 ਵਜੇ ਹੋਣ ਜਾ ਰਿਹਾ ਹੈ ਪਤਾ ਇਸ ਤਰ੍ਹਾਂ ਹੈ ਬਲਦੇਵ ਰਾਏ ਮਿੱਤਲ ਆਡੀਟੋਰੀਅਮ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ । ਪਟਿਆਲਾ ਵਿੱਚ ਆਡੀਸ਼ਨ 26 ਨਵੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗਾ । ਪਤਾ ਸੰਨੀ ਓਬਰਾਏ ਆਰਟਸ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ ਪਟਿਆਲਾ।

https://www.instagram.com/p/B4unWIUFZu3/

28 ਨਵੰਬਰ ਨੂੰ ਮੋਹਾਲੀ ਵਿੱਚ ਆਡੀਸ਼ਨ ਹੋਣਗੇ ਸਮਾਂ ਸਵੇਰੇ 9:00 ਵਜੇ ਪਤਾ ਦਾਰਾ ਸਟੂਡੀਓ, ਫੇਸ-6, ਸੈਕਟਰ 56, ਐੱਨਐੱਚ-21, ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ ਪੰਜਾਬ-160055 । ਹੁਣ ਦੇਰ ਕਿਸ ਗੱਲ ਦੀ ਅੱਜ ਹੀ ਭੇਜੋ ਆਪਣੀ ਐਂਟਰੀ ।ਇਸ ਸ਼ੋਅ ਵਿੱਚ ਹਿੱਸਾ ਲੈਣ ਲਈ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਅਤੇ ਕੋਈ ਅਧਿਕਾਰਿਤ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ।

https://www.instagram.com/p/B4zIZ8SBNr9/

ਆਪਣੀ ਐਂਟਰੀ ਭੇਜਣ ਲਈ ਅੱਜ ਹੀ ਡਾਉਨਲੋਡ ਕਰੋ ‘ਪੀਟੀਸੀ ਪਲੇਅ’ ਐਪ । ‘ਪੀਟੀਸੀ ਪਲੇਅ’ ਐਪ ਡਾਉਨਲੋਡ ਕਰਨ ਤੋਂ ਬਾਅਦ ਕਲਿੱਕ ਕਰੋ ‘ਪੀਟੀਸੀ ਵਾਇਸ ਆਫ਼ ਪੰਜਾਬ’ ਸੀਜ਼ਨ-10 ਦੇ ਫਾਰਮ ’ਤੇ, ਭਰੋ ਆਪਣੀ ਜਾਣਕਾਰੀ ਤੇ ਅੱਪਲੋਡ ਕਰੋ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਕੋਈ ਗਾਣਾ । ਜਿਨ੍ਹਾਂ ਦੀ ਆਵਾਜ਼ ਵਿੱਚ ਹੋਵੇਗਾ ਦਮ ਉਹਨਾਂ ਨੂੰ ਮਿਲੇਗੀ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ਵਿੱਚ ਸਿੱਧੀ ਐਂਟਰੀ ।

Related Post