ਕੈਨੇਡੀਅਨ ਪਾਰਲੀਮੈਂਟ 'ਚ ਟਰਾਂਟੋ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਦੀ ਉੱਠੀ ਮੰਗ, ਅਜਿਹਾ ਹੋਣ 'ਤੇ ਸਿੱਧਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਸ਼ਰਧਾਲੂ

By  Aaseen Khan May 26th 2019 07:08 PM -- Updated: May 26th 2019 07:09 PM

ਕੈਨੇਡੀਅਨ ਪਾਰਲੀਮੈਂਟ 'ਚ ਟਰਾਂਟੋ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਦੀ ਉੱਠੀ ਮੰਗ, ਅਜਿਹਾ ਹੋਣ 'ਤੇ ਸਿੱਧਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਸ਼ਰਧਾਲੂ: ਕੈਨੇਡਾ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਨੈਡਾ ਦੀ ਪਾਰਲੀਮੈਂਟ 'ਚ ਕਨੈਡਾ ਦੇ ਟਰਾਂਟੋ ਅਤੇ ਵੈਨਕੁਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਮੰਗ ਚੁੱਕੀ ਗਈ ਹੈ। ਜਿਸ ਦੌਰਾਨ ਕੈਨੇਡਾ 'ਚ ਵਸਦੇ ਸ਼ਰਧਾਲੂ ਹੁਣ ਸਿੱਧੇ ਅੰਮ੍ਰਿਤਸਰ ਪਹੁੰਚ ਸਕਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਆਪਣੀ ਸਰਕਾਰ ਕੋਲ ਇਸ ਦੀ ਵਕਾਲਤ ਕਰਨ ਲਈ ਕੈਨੇਡੀਅਨ ਪਾਰਲੀਮੈਂਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ ਫਲਾਈ ਅੰਮ੍ਰਿਤਸਰ ਮੁਹਿੰਮ ਵੱਲੋਂ ਧੰਨਵਾਦ ਕੀਤਾ ਗਿਆ ਹੈ।

flights from canada to Amritsar flights from canada to Amritsar

ਐਮ ਪੀ ਸਹੋਤਾ ਨੇ ਇਸ ਸੰਬੰਧੀ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਵੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੈਨੇਡਾ ਵਿੱਚ ਵਸਦੇ ਪੰਜਾਬੀਆਂ ਲਈ ਇਨ੍ਹਾਂ ਉਡਾਣਾਂ ਦੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਅੰਮ੍ਰਿਤਸਰ ਫੇਰੀ ਸਮੇਂ ਇਹਨਾਂ ਉਡਾਣਾਂ ਨੂੰ ਸ਼ੁਰੂ ਕਰਵਾਉਣ ਲਈ ਮੰਗ ਉੱਠੀ ਸੀ। ਇਸ ਮੌਕੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਕੈਨੇਡੀਅਨ ਪਾਰਲੀਮੈਂਟ ਮੈਂਬਰ ਮਾਣਯੋਗ ਸੁੱਖ ਧਾਲੀਵਾਲ ਤੇ ਰਣਦੀਪ ਸਰਾਏ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਇਸ ਮਸਲੇ ਲਈ ਏਅਰ ਕੈਨੇਡਾ ਨਾਲ ਗੱਲਬਾਤ ਕਰਨਗੇ।

ਹੋਰ ਵੇਖੋ : ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਮੌਜੂਦਾ ਸਮੇਂ 'ਚ ਇਸ ਤਰ੍ਹਾਂ ਦਿਖਾਈ ਦੇ ਰਿਹਾ ਹੈ ਗੁਰਦੁਅਰਾ ਸਾਹਿਬ 

flights from canada to Amritsar flights from canada to Amritsar

ਜੇਕਰ ਇਹ ਫਲਾਈਟਾਂ ਸ਼ੁਰੂ ਹੁੰਦੀਆਂ ਹਨ ਤਾਂ ਪੰਜਾਬ ਤੋਂ ਤਾਜ਼ੀਆਂ ਸਬਜ਼ੀਆਂ, ਫ਼ਲ ਆਦਿ ਇੰਗਲੈਂਡ ਕੈਨੇਡਾ ਤੇ ਹੋਰ ਮੁਲਕਾਂ ਨੂੰ ਜਾ ਸਕਦੇ ਹਨ , ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵੀ ਸੁਧਰ ਸਕਦੀ ਹੈ।

Related Post