ਦਿਸ਼ਾ ਪਟਾਨੀ ਦਾ ਇਹ ਵੀਡੀਓ ਖੂਬ ਹੋ ਰਿਹਾ ਹੈ ਵਾਇਰਲ, ਲੋਕ ਕਰ ਰਹੇ ਹਨ ਇਸ ਤਰ੍ਹਾਂ ਦੇ ਕਮੈਂਟ
Rupinder Kaler
July 2nd 2020 08:05 PM
ਅਦਾਕਾਰਾ ਦਿਸ਼ਾ ਪਟਾਨੀ ਦਾ ਅੰਦਾਜ਼ ਸਭ ਤੋਂ ਵੱਖਰਾ ਹੈ । ਉਹ ਆਪਣੇ ਡਾਂਸ ਦੀਆਂ ਵੀਡੀਓ ਸਾਂਝੀਆਂ ਕਰਦੀ ਹੈ ਤੇ ਕਦੇ ਆਪਣੇ ਪਾਲਤੂ ਜਾਨਵਰਾਂ ਦੀਆਂ । ਹਾਲ ਹੀ ਵਿੱਚ ਉਹਨਾਂ ਨੇ ਆਪਣੇ ਡਾਗੀ ਦਾ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਵਿੱਚ ਦਿਸ਼ਾ ਆਪਣੇ ਡਾਗੀ ਗੋਕੂ ਦੇ ਨਹੂੰ ਕੱਟਦੀ ਹੋਈ ਨਜ਼ਰ ਆ ਰਹੀ ਹੈ । ਦਿਸ਼ਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ ।