ਗਾਇਕ ਸੁਖਵਿੰਦਰ ਸੁੱਖੀ ਨੇ ਇਸ ਤਰ੍ਹਾਂ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਕੀਤੀ ਦੁੱਗਣੀ

By  Rupinder Kaler October 24th 2019 12:18 PM -- Updated: October 24th 2019 04:20 PM

ਗਾਇਕ ਸੁਖਵਿੰਦਰ ਸੁੱਖੀ ਨੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਡਬਲ ਕਰ ਦਿੱਤੀ ਹੈ ਕਿਉਂਕਿ ਉਹਨਾਂ ਨੇ ਆਪਣਾ ਨਵਾਂ ਗਾਣਾ ਰਿਲੀਜ਼ ਕਰ ਦਿੱਤਾ ਹੈ । ‘ਦੀਵਾਲੀ ਫਲੇਵਰ’ ਟਾਈਟਲ ਹੇਠ ਬਣਾਏ ਗਏ ਇਸ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ’ਤੇ ਵਰਲਡ ਵਾਈਡ ਪ੍ਰੀਮੀਅਰ ਕੀਤਾ ਗਿਆ ਹੈ । ਇਹ ਗਾਣਾ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ।

ਸੁਖਵਿੰਦਰ ਸੁੱਖੀ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਇਸ ਗਾਣੇ ਦੇ ਬੋਲ ਹਰਵਿੰਦਰ ਖੰਡੂਰ ਨੇ ਲਿਖੇ ਹਨ ।

ਗਾਣੇ ਨੂੰ ਮਿਊਜ਼ਿਕ ਬੀਟ ਗੁਰੂ ਨੇ ਦਿੱਤਾ ਹੈ ਜਦੋਂ ਕਿ ਗੀਤ ਦੀ ਵੀਡੀਓ ਸੰਦੀਪ ਬੇਦੀ ਨੇ ਤਿਆਰ ਕੀਤੀ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਦਿਲ ਨੂੰ ਛੂਹ ਲੈਂਦੇ ਹਨ ।

ਤੁਹਾਨੂੰ ਦੱਸ ਦਿੰਦੇ ਹਾਂ ਕਾਫੀ ਸਮੇਂ ਤੋਂ ਬਾਅਦ ਸੁੱਖੀ ਦਾ ਕੋਈ ਨਵਾਂ ਗਾਣਾ ਆਇਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ ।

ਉਹਨਾਂ ਦੇ ਗਾਣਿਆਂ ਦੀ ਖ਼ਾਸੀਅਤ ਇਹ ਹੁੰਦੀ ਹੈ ਕਿ ਉਹ ਸੱਭਿਆਚਾਰ ਦੇ ਦਾਇਰੇ ਵਿੱਚ ਰਹਿ ਕੇ ਬਣਾਏ ਜਾਂਦੇ ਹਨ । ਉਹਨਾਂ ਦੇ ਪੱਗ ਦੀਆਂ ਪੂਣੀਆਂ, ਜੱਟਾਂ ਦੀ ਗੋਤ ਸਮੇਤ ਹੋਰ ਬਹੁਤ ਸਾਰੇ ਹਿੱਟ ਗਾਣੇ ਹਨ ।

Related Post