ਜਿਗਰ ਨੂੰ ਮਜ਼ਬੂਤ ਬਨਾਉਣਾ ਹੈ ਤਾਂ ਪੀਓ ਗੰਨੇ ਦਾ ਰਸ

By  Rupinder Kaler July 31st 2021 02:58 PM

ਗੰਨੇ ਦਾ ਜੂਸ ਪੀਣ ਨਾਲ ਨਾ ਸਿਰਫ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ, ਬਲਕਿ ਇਹ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਨਾਲ ਲੜਨ ਵਿੱਚ ਵੀ ਸਹਾਇਤਾ ਕਰਦਾ ਹੈ। ਗੰਨੇ ਵਿੱਚ ਫਾਈਬਰ ਦੀ ਮਾਤਰਾ ਵੀ ਬਹੁਤ ਜ਼ਿਆਦਾ ਹੁੰਦੀ ਹੈ। ਤਾਜ਼ਾ ਗੰਨੇ ਦਾ ਰਸ ਪੀਲੀਆ, ਅਨੀਮੀਆ ਅਤੇ ਐਸਿਡਿਟੀ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ,ਗਰਮੀਆਂ ਵਿੱਚ ਗੰਨੇ ਦਾ ਰਸ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਹੋਰ ਪੜ੍ਹੋ :

ਸ਼ਹੀਦ ਊਧਮ ਸਿੰਘ ਦਾ ਅੱਜ ਹੈ ਸ਼ਹੀਦੀ ਦਿਹਾੜਾ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

ਗੰਨਾ ਸਾਡੇ ਸਰੀਰ ਵਿੱਚ ਗਲੂਕੋਜ਼ ਦੀ ਮਾਤਰਾ ਨੂੰ ਸੰਤੁਲਿਤ ਕਰਦਾ ਹੈ, ਜਿਸਦੇ ਕਾਰਨ ਇਹ ਸ਼ੂਗਰ ਦੀ ਬਿਮਾਰੀ ਵਿੱਚ ਵੀ ਪੀਤਾ ਜਾ ਸਕਦਾ ਹੈ। ਕੁਦਰਤੀ ਮਿਠਾਸ ਨਾਲ ਭਰਿਆ ਗੰਨੇ ਦਾ ਰਸ ਸ਼ੂਗਰ ਰੋਗੀਆਂ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਕਿਸੇ ਵਿਅਕਤੀ ਨੂੰ ਪੀਲੀਆ ਹੋਣ 'ਤੇ ਗੰਨੇ ਦਾ ਰਸ ਦਿੱਤਾ ਜਾਂਦਾ ਹੈ। ਗੰਨੇ ਦਾ ਰਸ ਜਿਗਰ ਲਈ ਬਹੁਤ ਵਧੀਆ ਹੁੰਦਾ ਹੈ।

ਇਹ ਜਿਗਰ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਦਾ ਹੈ ਅਤੇ ਜਿਗਰ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਸਹਾਇਤਾ ਕਰਦਾ ਹੈ। ਗੰਨੇ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਵਧਦੇ ਭਾਰ ਨੂੰ ਘਟਾਉਣ ਵਿੱਚ ਸਹਾਇਤਾ ਕਰਦੀ ਹੈ।

ਇਹ ਸਰੀਰ ਵਿੱਚ ਨੁਕਸਾਨਦੇਹ ਕੋਲੇਸਟ੍ਰੋਲ ਨੂੰ ਵੀ ਘੱਟ ਕਰਦਾ ਹੈ । ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਮੈਗਨੀਸ਼ੀਅਮ, ਫਾਸਫੋਰਸ, ਆਇਰਨ ਅਤੇ ਪੋਟਾਸ਼ੀਅਮ ਗੰਨੇ ਦੇ ਰਸ ਵਿੱਚ ਮੌਜੂਦ ਹੁੰਦੇ ਹਨ ਜੋ ਸਾਨੂੰ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਦੇ ਹਨ।

Related Post