ਰੋਜ਼ਾਨਾ ਪੀਓ ਵੀਟ ਗਰਾਸ ਦਾ ਜੂਸ, ਇਹ ਬਿਮਾਰੀਆਂ ਰਹਿਣਗੀਆਂ ਦੂਰ

By  Rupinder Kaler April 29th 2021 05:17 PM -- Updated: April 29th 2021 05:19 PM

ਵੀਟ ਗਰਾਸ ‘ਚ ਵਿਟਾਮਿਨ ਸੀ, ਈ, ਪ੍ਰੋਟੀਨ, ਮਿਨਰਲ, ਮੈਗਨੀਸ਼ੀਅਮ, ਫਾਈਬਰ ਅਤੇ ਐਂਟੀ-ਆਕਸੀਡੈਂਟ ਅਤੇ ਚਿਕਿਤਸਕ ਗੁਣ ਹੁੰਦੇ ਹਨ । ਵੀਟ ਗਰਾਸ ਦਾ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਵੀਟ ਗਰਾਸ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਹ ਸਰੀਰ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਗੰਦਗੀ ਨੂੰ ਦੂਰ ਕਰਨ ‘ਚ ਸਹਾਇਤਾ ਕਰਦਾ ਹੈ।

ਹੋਰ ਪੜ੍ਹੋ :

ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਸੁੱਖ-ਈ ਮਿਊਜ਼ੀਕਲ ਡੌਕਟਰਜ਼ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ

ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਹੁੰਦਾ ਹੈ। ਇਸ ‘ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹੋਣ ਦੇ ਕਾਰਨ ਕੋਲੈਸਟ੍ਰੋਲ ਲੈਵਲ ਘੱਟ ਜਾਂਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਨਾਲ ਹੀ ਹਾਰਟ ਅਟੈਕ ਅਤੇ ਦਿਲ ਦੀ ਬਿਮਾਰੀ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦਾ ਸੇਵਨ ਨਾਲ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।

ਇਸ ਦੇ ਸੇਵਨ ਨਾਲ ਖੂਨ ਦੀ ਕਮੀ ਪੂਰੀ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ਮਾਮਲਿਆਂ ‘ਚ ਅਨੀਮੀਆ ਵਾਲੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਵੀਟ ਗਰਾਸ ‘ਚ ਫਾਈਬਰ ਜ਼ਿਆਦਾ ਅਤੇ ਕੈਲੋਰੀ ਘੱਟ ਹੁੰਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਲਾਸ ਜੂਸ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।

ਅਜਿਹੇ ‘ਚ ਸਰੀਰ ‘ਤੇ ਜਮ੍ਹਾਂ ਐਕਸਟ੍ਰਾ ਫੈਟ ਘੱਟ ਹੋ ਕੇ ਬੋਡੀ ਸ਼ੇਪ ‘ਚ ਆਉਂਦੀ ਹੈ। ਇਸ ਦੇ ਸੇਵਨ ਨਾਲ ਪਾਚਨ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਅਜਿਹੇ ‘ਚ ਪੇਟ ਦਰਦ, ਐਸਿਡਿਟੀ, ਕਬਜ਼, ਬਦਹਜ਼ਮੀ ਆਦਿ ਤੋਂ ਰਾਹਤ ਮਿਲਦੀ ਹੈ। ਪਾਚਨ ਤੰਤਰ ਤੰਦਰੁਸਤ ਹੋਣ ਨਾਲ ਸਰੀਰਕ ਵਿਕਾਸ ਵਧੀਆ ਤਰੀਕੇ ਨਾਲ ਹੁੰਦਾ ਹੈ।

Related Post