ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਆਪਣੇ ਮਾਪਿਆਂ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder November 18th 2021 10:44 AM

ਦ੍ਰਿਸ਼ਟੀ ਗਰੇਵਾਲ (Drishtii Garewal)ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਮਾਪਿਆਂ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ (Video) ‘ਚ ਉਹ ਆਪਣੇ ਮਾਪਿਆਂ (Parents) ਦੇ ਨਾਲ ਪਿਆਰ ਜਤਾ ਰਹੀ ਹੈ ।ਦ੍ਰਿਸ਼ਟੀ ਆਪਣੇ ਮਾਪਿਆਂ ਦੇ ਨਾਲ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ।ਵੀਡੀਓ ‘ਚ ਅਦਾਕਾਰਾ ਦਾ ਪਤੀ ਅਭੈ ਅੱਤਰੀ ਵੀ ਦਿਖਾਈ ਦੇ ਰਿਹਾ ਹੈ । ਇਸ ਤੋਂ ਇਲਾਵਾ ਉਸ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ ।

Drishtii image From instagram

ਹੋਰ ਪੜ੍ਹੋ : ਅਰਬੀ ਦੀ ਸਬਜ਼ੀ ਦੇ ਹਨ ਬਹੁਤ ਫਾਇਦੇ, ਕਈ ਬੀਮਾਰੀਆਂ ‘ਚ ਮਿਲਦੀ ਹੈ ਰਾਹਤ

ਜਿਸ ‘ਚ ਉਹ ਆਪਣੇ ਨਾਨੇ ਦੇ ਨਾਲ ਨਜ਼ਰ ਆ ਰਹੀ ਹੈ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਮੇਰੇ 90 ਸਾਲ ਦੇ ਨੌਜਵਾਨ ਨਾਨਾ ਜੀ’ । ਇਨ੍ਹਾਂ ਦੋਵਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮਂੈਟਸ ਕਰ ਰਹੇ ਹਨ ।

Drishtii image From instagram

ਦ੍ਰਿਸ਼ਟੀ ਗਰੇਵਾਲ ਅਜਿਹੀ ਅਦਾਕਾਰਾ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਸ ਨੇ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

 

View this post on Instagram

 

A post shared by ❤️DRISHTII GAREWAL❤️ (@drishtiigarewal9)

ਉਨ੍ਹਾਂ ਨੇ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਇਲਾਵਾ ਦ੍ਰਿਸ਼ਟੀ ਕਈ ਸੀਰੀਅਲਸ ‘ਚ ਵੀ ਕੰਮ ਕਰ ਚੁੱਕੀ ਹੈ । ਜਲਦ ਹੀ ਉਹ ਇੱਕ ਵੈਬ ਸੀਰੀਜ਼ ‘ਚ ਇੰਸਪੈਕਟਰ ਦੀ ਭੂਮਿਕਾ ‘ਚ ਨਜ਼ਰ ਆਏਗੀ । ਹਾਲ ਹੀ ‘ਚ ਦ੍ਰਿਸ਼ਟੀ ਗਰੇਵਾਲ ਦੇ ਭਰਾ ਦਾ ਵਿਆਹ ਹੋਇਆ ਹੈ । ਜਿਸ ਦੀਆਂ ਉਸ ਨੇ ਤਸਵੀਰਾਂ ਵੀ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by ❤️DRISHTII GAREWAL❤️ (@drishtiigarewal9)

Related Post