ਦਿਲ ਦੇ ਦਰਦਾਂ ਨੂੰ ਬਿਆਨ ਕਰ ਰਹੇ ਨੇ ਦੁਰਗਾ ਰੰਗੀਲਾ ਆਪਣੇ ਨਵੇਂ ਗੀਤ ‘ਕਾਹਤੋਂ ਐਨਾ ਯਾਦ ਆਉਂਨੀ ਐ’ ‘ਚ, ਦਰਸ਼ਕਾਂ ਵੱਲੋਂ ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur August 27th 2020 03:40 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਨੇ । ਦਿਲ ਦੇ ਦਰਦਾਂ ਨੂੰ ਬਿਆਨ ਕਰਦੇ ਗੀਤ ਨੂੰ ‘ਕਾਹਤੋਂ ਐਨਾ ਯਾਦ ਆਉਂਨੀ ਐ’ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

ਇਸ ਸੈਡ ਸੌਂਗ ਦੇ ਬੋਲ ਮਨਜੀਤ ਕੌਰ ਕੰਗ ਨੇ ਲਿਖੇ ਤੇ ਮਿਊਜ਼ਿਕ ਜੱਸੀ ਬਰੌ ਨੇ ਦਿੱਤਾ ਹੈ । ਗੀਤ ਦਾ ਵੀਡੀਓ Vinay Qudiawala  ਨੇ ਤਿਆਰ ਕੀਤਾ ਹੈ । ਗੱਲ ਕਰੀਏ ਅਦਾਕਾਰੀ ਦੀ ਤਾਂ ਉਹ Kamal Rangila ਤੇ Akansha Sareen ਕਰਦੇ ਹੋਏ ਨਜ਼ਰ ਆ ਰਹੇ ਨੇ । ਗੀਤ ਨੂੰ ਸੱਤ ਰੰਗ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਦੁਰਗਾ ਰੰਗੀਲਾ ਦੀ ਤਾਂ ਉਹ ਇਸ ਤੋਂ ਪਹਿਲਾਂ ਕਈ ਸੁਪਰ ਹਿੱਟ ਗੀਤ ਜਿਵੇਂ  ਇਸ਼ਕ, ਕਾਲ਼ੀ ਗਾਨੀ ਮਿੱਤਰਾਂ ਦੀ, ਜ਼ਿੰਦਗੀ, ਪੁੱਤ ਪਰਦੇਸੀ ਤੇ ਕਈ ਹੋਰ ਵਧੀਆ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।

Related Post