ਖਾਣੇ ਵਿੱਚ ਲਾਲ ਮਿਰਚ ਖਾਣ ਦੇ ਹੁੰਦੇ ਹਨ ਕਈ ਫਾਇਦੇ, ਕਈ ਬਿਮਾਰੀਆਂ ਹੁੰਦੀਆਂ ਹਨ ਦੂਰ

By  Rupinder Kaler January 23rd 2021 06:21 PM -- Updated: January 23rd 2021 06:51 PM

ਲਾਲ ਮਿਰਚ ਦਾ ਨਾਂ ਸੁਣਦੇ ਹੀ ਅੱਖਾਂ ਵਿੱਚ ਪਾਣੀ ਆ ਜਾਂਦਾ ਹੈ । ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਵਿੱਚ ਕੁਝ ਅਜਿਹੇ ਤੱਤ ਪਾਏ ਜਾਂਦੇ ਹਨ ਜਿਨ੍ਹਾਂ ਨਾਲ ਸਰੀਰ ਦਾ ਮੈਟਾਬਾਲਿਜ਼ਮ ਤੇਜ਼ ਹੁੰਦਾ ਹੈ ਅਤੇ ਵਾਧੂ ਫੈਟ ਵੀ ਨਹੀਂ ਬਣਦੀ। ਲਾਲ ਮਿਰਚ ਵਿਚ ਕੈਪਸੀਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ।

red-chilli

ਹੋਰ ਪੜ੍ਹੋ :

ਬਾਲੀਵੁੱਡ ਅਦਾਕਾਰਾ ਮੌਨੀ ਰਾਏ ਖਤਰਨਾਕ ਜਾਨਵਰਾਂ ਨੂੰ ਖਾਣਾ ਖੁਆਉਂਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

26 ਜਨਵਰੀ ਨੂੰ ਟ੍ਰੈਕਟਰ ਮਾਰਚ ਲਈ ਕਿਸਾਨਾਂ ਨੇ ਕੀਤੇ ਪੁਖਤਾ ਇੰਤਜ਼ਾਮ, ਵੀਡੀਓ ਹੋ ਰਹੇ ਵਾਇਰਲ

ਕੈਪਸੀਨ ਫੇਫੜੇ ਵਿਚ ਮੌਜ਼ੂਦ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਖਤਮ ਕਰ ਦਿੰਦਾ ਹੈ। ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਐਲਰਜੀ ਜਿਵੇਂ ਦਾਦ ਜਾਂ ਖਾਰਿਸ਼ ਹੋ ਜਾਵੇ ਤਾਂ ਲਾਲ ਮਿਰਚ ਪਾਊਡਰ ਵਿਚ ਸਰ੍ਹੋਂ ਦਾ ਤੇਲ ਮਿਲਾ ਕੇ ਇਸ ਨੂੰ ਗਰਮ ਕਰ ਕੇ ਠੰਡਾ ਹੋਣ 'ਤੇ ਛਾਣ ਲਓ। ਇਸ ਤੋਂ ਬਾਅਦ ਇਸ ਨੂੰ ਖਾਰਿਸ਼ ਜਾਂ ਐਲਰਜੀ ਵਾਲੀ ਥਾਂ 'ਤੇ ਲਗਾਓ।

red-chilli

ਹੱਡੀ 'ਤੇ ਕੋਈ ਸੱਟ ਲੱਗ ਗਈ ਹੋਵੇ ਤਾਂ ਲਾਲ ਮਿਰਚ ਪਾਊਡਰ 125 ਗ੍ਰਾਮ, ਸਰ੍ਹੋਂ ਦਾ ਤੇਲ 375 ਗ੍ਰਾਮ ਦੋਹਾਂ ਨੂੰ ਮਿਕਸ ਕਰ ਕੇ ਉਬਾਲ ਕੇ ਛਾਣ ਲਓ ਅਤੇ ਠੰਡਾ ਹੋਣ 'ਤੇ ਸੱਟ 'ਤੇ ਲਗਾਓ। ਲਾਲ ਮਿਰਚ ਵਿਚ ਫੌਲਿਕ ਐਸਿਡ ਭਰਪੂਰ ਮਾਤਰਾ ਵਿਚ ਹੁੰਦਾ ਹੈ।

red-chilli

ਇਸ ਦੇ ਸੇਵਨ ਨਾਲ ਖੂਨ ਦੀ ਕਮੀ ਦੂਰ ਕੀਤੀ ਜਾ ਸਕਦੀ ਹੈ। ਵਾਲਾਂ ਦੇ ਝੜਨ ਤੋਂ ਪ੍ਰੇਸ਼ਾਨ ਹੋ ਤਾਂ ਖਾਣੇ ਵਿਚ ਲਾਲ ਮਿਰਚ ਦਾ ਸੇਵਨ ਕਰੋ। ਇਸ ਨਾਲ ਬਲੱਡ ਸਰਕੂਲੇਸ਼ਨ ਵਿਚ ਸੁਧਾਰ ਹੁੰਦਾ ਹੈ ਅਤੇ ਵਾਲਾਂ ਨੂੰ ਵਧਣ ਵਿਚ ਮਦਦ ਮਿਲਦੀ ਹੈ।

Related Post