ਸ਼ਹਿਨਾਜ਼ ਗਿੱਲ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਤਸਵੀਰਾਂ ਹੋ ਰਹੀਆਂ ਵਾਇਰਲ

By  Shaminder February 6th 2023 01:46 PM

ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੀ ਹੈ । ਆਏ ਦਿਨ ਉਸ ਦਾ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਦਰਸ਼ਕਾਂ ਨੂੰ ਉਸ ਦਾ ਦੇਸੀ ਅੰਦਾਜ਼ (Desi Style) ਕਾਫੀ ਪਸੰਦ ਆਉਂਦਾ ਹੈ । ਉਸ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।ਪਰ ਹੁਣ ਅਦਾਕਾਰਾ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।

Image Source :Instagram

ਹੋਰ ਪੜ੍ਹੋ : ਰਵੀਨਾ ਟੰਡਨ ਨੇ ਆਪਣੀ ਗਰਲ ਗੈਂਗ ਦੇ ਨਾਲ ਕੀਤਾ ਡਾਂਸ, ਧੀ ਵੀ ਆਈ ਨਜ਼ਰ, ਵੇਖੋ ਮਸਤੀ ਭਰਿਆ ਵੀਡੀਓ

ਜਿਨ੍ਹਾਂ 'ਚ ਉਹ ਦੇਸੀ ਅੰਦਾਜ਼ 'ਚ ਮੰਜੇ 'ਤੇ ਬੈਠ ਕੇ ਚਾਹ ਪੀਦੀਂ ਹੋਈ ਨਜ਼ਰ ਆ ਰਹੀ ਹੈ । ਇੱਕ ਤਸਵੀਰ 'ਚ ਉਹ ਚਾਹ ਪੀ ਰਹੀ ਹੈ ਜਦੋਂਕਿ ਦੂਜੀ ਤਸਵੀਰ 'ਚ ਅਦਾਕਾਰਾ ਗਮਲੇ 'ਚ ਲੱਗੇ ਪੌਦਿਆਂ ਨੂੰ ਵੇਖਦੀ ਹੋਈ ਨਜ਼ਰ ਆ ਰਹੀ ਹੈ ।ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪਸੰਦ ਕੀਤਾ ਜਾ ਰਿਹਾ ਹੈ ।

Shehnaaz Gill ,,

ਹੋਰ ਪੜ੍ਹੋ : ਸਿਧਾਰਥ ਮਲਹੋਤਰਾ ਕਿਆਰਾ ਅਡਵਾਨੀ ਦਾ ਵਿਆਹ : ਕਿਆਰਾ ਅਡਵਾਨੀ ਦੇ ਬਚਪਨ ਦੀ ਦੋਸਤ ਈਸ਼ਾ ਅੰਬਾਨੀ ਵੀ ਵਿਆਹ ਲਈ ਪਹੁੰਚੀ, ਤਸਵੀਰਾਂ ਹੋਈਆਂ ਵਾਇਰਲ

ਪਾਲੀਵੁੱਡ ਤੋਂ ਕੀਤੀ ਆਪਣੇ ਕਰੀਅਰ ਦੀ ਸ਼ੁਰੂਆਤ

ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਜਲਦ ਹੀ ਉਹ ਬਾਲੀਵੁੱਡ ਦੀਆਂ ਫ਼ਿਲਮਾਂ 'ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਜਲਦ ਹੀ ਉਹ ਸਲਮਾਨ ਖ਼ਾਨ ਦੇ ਨਾਲ ਫ਼ਿਲਮ 'ਚ ਨਜ਼ਰ ਆਉਣ ਵਾਲੀ ਹੈ ।

Shehnaaz Gill .. Image Source : Instagram

ਇਸ ਤੋਂ ਇਲਾਵਾ ਉਹ ਕਈ ਗੀਤਾਂ 'ਚ ਬਤੌਰ ਮਾਡਲ ਕੰਮ ਕਰ ਰਹੀ ਹੈ ।ਸ਼ਹਿਨਾਜ਼ ਗਿੱਲ ਬਿੱਗ ਬੌਸ 'ਚ ਨਜ਼ਰ ਆਈ ਸੀ । ਜਿਸ ਤੋਂ ਬਾਅਦ ਉਹ ਕਾਫੀ ਚਰਚਾ 'ਚ ਆਈ । ਇਸ ਸ਼ੋਅ 'ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਦੋਵਾਂ ਦੀ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ ।

Shehnaaz Gill

ਕੁਝ ਦਿਨ ਪਹਿਲਾਂ ਹੀ ਅਦਾਕਾਰਾ ਨੇ ਆਪਣਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ । ਉਹ ਆਪਣੇ ਦੇਸੀ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ ਅਤੇ ਆਪਣੀ ਪੰਜਾਬ ਫੇਰੀ ਦੌਰਾਨ ਉਸ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ ਪਸੰਦ ਆਉਂਦਾ ਹੈ ।

 

View this post on Instagram

 

A post shared by Shehnaaz Gill (@shehnaazgill)

Related Post