ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦਿਲਜੀਤ ਦੋਸਾਂਝ ਨੇ ਖ਼ਾਸ ਵੀਡੀਓ ਕੀਤੀ ਸਾਂਝੀ

By  Rupinder Kaler December 8th 2020 03:53 PM

ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ । ਕਿਸਾਨਾਂ ਦੇ ਇਸ ਬੰਦ ਦੇ ਸੱਦੇ ਵਿੱਚ ਲਗਪਗ 400 ਜੱਥੇਬੰਦੀਆਂ ਸ਼ਾਮਿਲ ਹਨ । ਇਸ ਬੰਦ ਨੂੰ ਪਾਲੀਵੁੱਡ ਤੇ ਬਾਲੀਵੁੱਡ ਦੇ ਸਿਤਾਰੇ ਵੀ ਸਮਰਥਨ ਦੇ ਰਹੇ ਹਨ ।

film maker rajiv

ਹੋਰ ਪੜ੍ਹੋ :

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਇੱਕ ਹੋਰ ਕਿਸਾਨ ਰਵਿੰਦਰਪਾਲ ਦਾ ਦਿਹਾਂਤ, ਗਾਇਕ ਰਵਿੰਦਰ ਗਰੇਵਾਲ ਨੇ ਸਾਂਝੀ ਕੀਤੀ ਪੋਸਟ

ਪੰਜਾਬੀ ਐਕਟ੍ਰੈੱਸ ਕੁਲਰਾਜ ਰੰਧਾਵਾ ਦੇ ਮਾਤਾ ਪਿਤਾ ਦੀ ਅੱਜ ਹੈ ਵੈਡਿੰਗ ਐਨੀਵਰਸਿਰੀ

diljit

ਦਿਲਜੀਤ ਦੋਸਾਂਝ ਸਮੇਤ ਕਈ ਸਿਤਾਰੇ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਤੇ ਉੱਤਰ ਆਏ ਹਨ । ਦੇਸ਼ ਵਿੱਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚਲਦੇ ਦੁਨੀਆ ਭਰ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਹੇ ਵਿਰੋਧ ਦਾ ਇਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ।

protest against farm bill

ਇਸ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਸਿਡਨੀ, ਲੰਡਨ, ਓਕਲੈਂਡ, ਟੋਰਾਂਟੋ ਸਮੇਤ ਕਈ ਦੇਸ਼ਾਂ 'ਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ 'ਤੇ ਉੱਤਰੇ ਹਨ ਅਤੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰੇ ਲਾ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਨੇ ਇਸ ਬੰਦ ਨੂੰ ਸਫ਼ਲ ਬਨਾਉਣ ਦੀ ਵੀ ਅਪੀਲ ਕੀਤੀ ਹੈ ।

 

View this post on Instagram

 

A post shared by DILJIT DOSANJH (@diljitdosanjh)

Related Post