ਲਤਾ ਮੰਗੇਸ਼ਕਰ ਜੀ ਦੇ ਪਰਿਵਾਰਕ ਮੈਂਬਰਾਂ ਨੇ ਗਾਇਕਾ ਦਾ ਸਮਾਰਕ ਬਣਾਉਣ 'ਤੇ ਪ੍ਰਗਟਾਈ ਅਸਿਹਮਤੀ, ਜਾਣੋ ਕੀ ਹੈ ਕਾਰਨ

By  Pushp Raj February 12th 2022 11:40 AM -- Updated: February 12th 2022 10:16 AM

ਭਾਰਤ ਦੀ ਸਵਰ ਕੋਕਿਲਾ ਤੇ ਦਿੱਗਜ਼ ਗਾਇਕ ਲਤਾ ਮੰਗੇਸ਼ਕਰ ਜੀ 6 ਫਰਵਰੀ ਨੂੰ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਅੰਤਮ ਸੰਸਕਾਰ ਕੀਤਾ ਗਿਆ। ਮਹਾਰਾਸ਼ਟਰ ਦੇ ਭਾਜਪਾ ਵਿਧਾਇਕ ਰਾਮ ਕਦਮ ਨੇ ਲਤਾ ਜੀ ਦੀ ਯਾਦ ਵਿੱਚ ਸ਼ਿਵਾਜ਼ੀ ਪਾਰਕ ਵਿਖੇ ਸਮਾਰਕ ਬਣਾਉਣ ਦੀ ਮੰਗ ਕੀਤੀ ਸੀ, ਪਰ ਹੁਣ ਲਤਾ ਜੀ ਦੇ ਪਰਿਵਾਰ ਨੇ ਯਾਦਗਾਰੀ ਸਮਾਰਕ ਬਣਾਉਣ 'ਤੇ ਅਸਿਹਮਤੀ ਪ੍ਰਗਟਾਈ ਹੈ।

image From Google

ਮਹਾਰਾਸ਼ਟਰ ਦੇ ਭਾਜਪਾ ਵਿਧਾਇਕ ਰਾਮ ਕਦਮ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿਖ ਕੇ ਲਤਾ ਮੰਗੇਸ਼ਕਰ ਦੀ ਯਾਦਗਾਰ ਬਣਾਉਣ ਦੀ ਬੇਨਤੀ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਯਾਦਗਾਰ ਸ਼ਿਵਾਜੀ ਪਾਰਕ ਵਿੱਚ ਹੀ ਬਣਾਈ ਜਾਵੇ। ਹੁਣ ਇਸ ਬਾਰੇ ਲਤਾ ਜੀ ਦੇ ਭਰਾ ਹਿਰਦੇਨਾਥ ਮੰਗੇਸ਼ਕਰ ਨੇ ਆਪਣਾ ਪੱਖ ਰੱਖਿਆ ਹੈ।

ਮੀਡੀਆ ਰਿਪੋਰਟਸ ਦੇ ਮੁਤਾਬਕ ਲਤਾ ਜੀ ਦੇ ਭਰਾ ਹਿਰਦੇਨਾਥ ਮੰਗੇਸ਼ਕਰ ਨੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਹੈ ਕਿ ਇਸ ਤੋਂ ਪਹਿਲਾਂ ਆਦਿਤਿਆ ਠਾਕਰੇ ਅਤੇ ਊਧਵ ਠਾਕਰੇ ਨੇ ਲਤਾ ਮੰਗੇਸ਼ਕਰ ਦੀ ਯਾਦ 'ਚ ਇੱਕ ਸੰਗੀਤ ਸੰਸਥਾਨ ਬਣਾਉਣ ਦੀ ਸਲਾਹ ਦਿੱਤੀ ਸੀ, ਜਿਸ 'ਤੇ ਉਨ੍ਹਾਂ ਨੇ ਵੀ ਸਹਿਮਤੀ ਦਿੱਤੀ ਸੀ।

image From Google

ਹਿਰਦੇਨਾਥ ਮੰਗੇਸ਼ਕਰ ਨੇ ਕਿਹਾ, ਉਹ ਚਾਹੁੰਦੇ ਹਨ ਕਿ ਲਤਾ ਮੰਗੇਸ਼ਕਰ ਦੀ ਯਾਦ ਵਿੱਚ ਉਨ੍ਹਾਂ ਦੀ ਸੰਗੀਤਕ ਪ੍ਰਤਿਭਾ ਨੂੰ ਵਿਰਾਸਤ ਵਜੋਂ ਜ਼ਿੰਦਾ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ ਜੇਕਰ ਉਹ ਉਨ੍ਹਾਂ ਦੀ ਵਿਰਾਸਤ ਨੂੰ ਜਿਉਂਦਾ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਬਜਾਏ ਇੱਕ ਸੰਗੀਤ ਸੰਸਥਾ ਦੀ ਸਥਾਪਨਾ ਕੀਤੀ ਜਾਵੇ।

ਹੋਰ ਪੜ੍ਹੋ : ਕੋਰੋਨਾ ਵਾਇਰਸ ਕਾਰਨ ਮੁੜ ਰੱਦ ਹੋਇਆ IIFA Awards ਫੰਕਸ਼ਨ, ਜਾਣੋ ਨਵੀਂ ਤਰੀਕ

ਲਤਾ ਮੰਗੇਸ਼ਕਰ ਜੀ ਨੇ ਆਪਣੀ ਆਵਾਜ਼ ਦੇ ਜਾਦੂ ਨਾਲ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸੰਗੀਤ ਨੂੰ ਸਮਰਪਿਤ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਲਤਾ ਜੀ ਨੇ ਆਪਣੇ ਸੰਗੀਤ ਕਰੀਅਰ ਵਿੱਚ ਲਗਭਗ 36 ਭਾਰਤੀ ਭਾਸ਼ਾਵਾਂ ਵਿੱਚ ਗੀਤ ਗਾਏ ਅਤੇ 30,000 ਤੋਂ ਵੱਧ ਗੀਤ ਰਿਕਾਰਡ ਕੀਤੇ।

image From Google

ਲਤਾ ਜੀ ਨੂੰ ਉਨ੍ਹਾਂ ਦੇ ਗੀਤਾਂ ਲਈ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਾਲ 2001 ਵਿੱਚ, ਲਤਾ ਜੀ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਲਤਾ ਜੀ ਨੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਆਪਣੀ ਪਛਾਣ ਬਣਾਈ ਸੀ। ਉਨ੍ਹਾਂ ਨੂੰ 2009 ਵਿੱਚ ਫਰਾਂਸ ਦੇ ਸਰਵਉੱਚ ਨਾਗਰਿਕ ਸਨਮਾਨ 'ਆਫੀਸਰ ਡੇ ਲਾ ਲੀਜਨ ਡੀ ਆਨਰ' ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਵਾਰ ਪਦਮ ਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ।

Related Post