ਗਾਇਕ ਤੇ ਗੀਤਕਾਰ ਜਗਦੇਵ ਮਾਨ ਲੈ ਕੇ ਆ ਰਹੇ ਹਨ ਨਵਾਂ ਗਾਣਾ

By  Rupinder Kaler May 27th 2020 12:10 PM

ਗਾਇਕ ਤੇ ਗੀਤਕਾਰ ਜਗਦੇਵ ਮਾਨ ਛੇਤੀ ਹੀ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ । ਜਗਦੇਵ ਮਾਨ ਵੱਲੋਂ ਇਹ ਗੀਤ ‘ਸ਼ਰਾਬ ਤੇ ਸਰਕਾਰ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ । ਜਗਦੇਵ ਮਾਨ ਨੇ ਜਿਸ ਤਰ੍ਹਾਂ ਦਾ ਇਸ ਗੀਤ ਦਾ ਟਾਈਟਲ ਰੱਖਿਆ ਹੈ, ਉਸ ਤੋਂ ਜਾਪਦਾ ਹੈ ਕਿ ਉਹ ਆਪਣੇ ਇਸ ਗੀਤ ਰਾਹੀਂ ਪੰਜਾਬ ਦੇ ਹਲਾਤਾਂ ਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ’ਤੇ ਚੋਟ ਕਰਨਗੇ ।

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹ ਅਕਸਰ ਆਪਣੀ ਸ਼ਾਇਰੀ ਰਾਹੀਂ ਸਮਾਜਿਕ ਮੁੱਦਿਆਂ ‘ਤੇ ਆਪਣਾ ਪੱਖ ਰੱਖਦੇ ਹਨ । ਕੁਝ ਦਿਨ ਪਹਿਲਾਂ ਹੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁਝ ਵੀਡੀਓ ਸ਼ੇਅਰ ਕਰਕੇ ਲੱਚਰ ਗੀਤਾਂ ਦਾ ਮੁੱਦਾ ਉਠਾਇਆ ਸੀ ।ਜਗਦੇਵ ਮਾਨ ਵੱਲੋਂ ਸ਼ੇਅਰ ਕੀਤੀਆਂ ਇਹਨਾਂ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਜਗਦੇਵ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾ ਨੇ ਜਿੱਥੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਉੱਥੇ ਉਹਨਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ।ਆਪਣੀ ਬਿਹਤਰੀਨ ਲੇਖਣੀ ਲਈ ਉਹ ਜਾਣੇ ਜਾਂਦੇ ਨੇ ਅਤੇ ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ। ਉਹ ਆਪਣੀ ਲੇਖਣੀ ਦੀ ਬਦੌਲਤ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਆ ਰਹੇ ਹਨ । ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਦਾ ਇਹ ਨਵਾਂ ਗੀਤ ਲੋਕਾਂ ‘ਚ ਕਿੰਨਾ ਕੁ ਮਕਬੂਲ ਹੁੰਦਾ ਹੈ ।

https://www.facebook.com/photo.php?fbid=2689179447841232&set=a.361554623937071&type=3&theater

Related Post