ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ, ਟੀਕਰੀ ਬਾਰਡਰ ‘ਤੇ ਕਿਸਾਨ ਉਗਾ ਰਹੇ ਸਬਜ਼ੀਆਂ

By  Shaminder December 10th 2020 01:58 PM

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਜਾਰੀ ਹੈ । ਇਨ੍ਹਾਂ ਕਿਸਾਨਾਂ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰੇ ਪੂਰਾ ਸਮਰਥਨ ਦੇ ਰਹੇ ਹਨ । ਕਈ ਪੰਜਾਬੀ ਸਿਤਾਰੇ ਤਾਂ ਸਿੰਘੂ ਬਾਰਡਰ ‘ਤੇ ਜਾ ਕੇ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਹਨ । ਗਿੱਪੀ ਗਰੇਵਾਲ ਵੀ ਕਿਸਾਨਾਂ ਦਾ ਸਮਰਥਨ ਲਗਾਤਾਰ ਕਰਦੇ ਆ ਰਹੇ ਹਨ ।

farmer protest

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਟੀਕਰੀ ਬਾਰਡਰ ‘ਤੇ ਮੌਜੂਦ ਕਿਸਾਨ ਉੱਥੇ ਪੱਕੇ ਡੇਰੇ ਲਾਉਣ ਦਾ ਮਨ ਬਣਾ ਚੁੱਕੇ ਹਨ ।

ਹੋਰ ਪੜ੍ਹੋ : ਜਿਹੜੇ ਲੋਕ ਕਿਸਾਨਾਂ ਨੂੰ ਅੱਤਵਾਦੀ ਕਹਿੰਦੇ ਹਨ ਉਹ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਜ਼ਰੂਰ ਦੇਖ ਲੈਣ

film maker

ਇੱਕ ਕਿਸਾਨ ਕਹੀ ਲੈ ਕੇ ਫੁੱਟਪਾਥ ‘ਤੇ ਧਨੀਆ, ਪਾਲਕ, ਮੂਲੀ ਅਤੇ ਮੇਥੀ ਅਤੇ ਹੋਰ ਜ਼ਰੂਰਤ ਦੀਆਂ ਸਬਜ਼ੀਆਂ ਲਗਾ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਉਨ੍ਹਾਂ ਨੇ ਇੱਥੇ ਪੱਕੇ ਡੇਰੇ ਲਾ ਲਏ ਹਨ ।

farmers

 

ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ । ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਿੱਲੀ ‘ਚ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ।

 

View this post on Instagram

 

A post shared by Gippy Grewal (@gippygrewal)

ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਸਵੀਕਾਰ ਨਹੀਂ ਕਰਦੀ ਉਦੋਂ ਤਕ ਉਹ ਅੰਦੋਲਨ ਜਾਰੀ ਰੱਖਣਗੇ ਤੇ ਇਸ ਨੂੰ ਹੋਰ ਤੇਜ਼ ਕਰਨਗੇ।

 

Related Post