ਕਿਸਾਨਾਂ ਦਾ ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਹੋਇਆ ਸਵਾਗਤ, ਜਸਬੀਰ ਜੱਸੀ ਵੀ ਜਸ਼ਨ ਮਨਾਉਂਦੇ ਆਏ ਨਜ਼ਰ

By  Shaminder December 12th 2021 12:08 PM

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਖਤਮ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਬੀਤੇ ਦਿਨ ਕਿਸਾਨ (Farmers) ਆਪਣੇ ਘਰਾਂ ਨੂੰ ਵਾਪਸ ਚਲੇ ਗਏ ਹਨ ।ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨਾਂ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਮੋਰਚਾ ਫਤਿਹ ਕਰਨ ਦਾ ਐਲਾਨ ਕਰਦੇ ਹੋਏ ਧਰਨਾ ਪ੍ਰਦਰਸ਼ਨ ਚੁੱਕਣ ਦਾ ਐਲਾਨ ਕੀਤਾ ਸੀ । ਜਿਸ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ‘ਤੇ ਜਸ਼ਨ (Celebration) ਦਾ ਮਹੌਲ ਬਣਿਆ ਹੋਇਆ ਸੀ ।ਬੀਤੇ ਦਿਨ ਇਨ੍ਹਾਂ ਕਿਸਾਨਾਂ ਦੇ ਸਵਾਗਤ ਲਈ ਕਈ ਪ੍ਰੋਗਰਾਮ ਰੱਖੇ ਗਏ ਸਨ । ਇਸ ਤੋਂ ਇਲਾਵਾ ਇਸ ਧਰਨੇ ਪ੍ਰਦਰਸ਼ਨ ਦੇ ਨਾਲ ਜੁੜੇ ਕਲਾਕਾਰ ਵੀ ਇਸ ਜਸ਼ਨ ‘ਚ ਮਗਨ ਨਜ਼ਰ ਆਏ । ਗਾਇਕ ਜਸਬੀਰ ਜੱਸੀ (Jasbir jassi)  ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Farmers image From instagram

ਹੋਰ ਪੜ੍ਹੋ :ਸਰਦੀਆਂ ‘ਚ ਜ਼ਰੂਰਤ ਤੋਂ ਜ਼ਿਆਦਾ ਗਰਮ ਪਾਣੀ ਪੀਣ ਨਾਲ ਹੋ ਸਕਦਾ ਹੈ ਨੁਕਸਾਨ 

ਜਿਸ ‘ਚ ਗਾਇਕ ਕਿਸਾਨ ਔਰਤਾਂ ਦੇ ਨਾਲ ਗਿੱਧਾ ਪਾਉਂਦੇ ਹੋਏ ਨਜ਼ਰ ਆਏ ।ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਦੇ ਨਾਲ ਹੀ ਪੰਜਾਬ ‘ਚ ਵੀ ਕਿਸਾਨਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ । ਜਗ੍ਹਾ-ਜਗ੍ਹਾ ‘ਤੇ ਕਿਸਾਨਾਂ ਦੇ ਸਵਾਗਤ ਲਈ ਪ੍ਰੋਗਰਾਮ ਰੱਖੇ ਗਏ ਅਤੇ ਜਸ਼ਨ ਮਨਾਏ ਗਏ ।

Farmers image From instagram

ਹਰਿਆਣਾ ਦੇ ਵੱਖ-ਵੱਖ ਖੇਤਰਾਂ ‘ਚ ਦਿੱਲੀ ਤੋਂ ਆਉਣ ਵਾਲੇ ਕਿਸਾਨਾਂ ਦੇ ਲਈ ਦੇਸੀ ਘਿਉ ਦੇ ਨਾਲ ਬਣੇ ਲੰਗਰ ਲਗਾਏ ਸਨ । ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਡਾਕਟਰ ਸਵੈਮਾਨ ਸਿੰਘ ਹਾਲੇ ਵੀ ਜੁਟੇ ਹੋਏ ਹਨ । ਜੋ ਸਾਫ ਸਫਾਈ ਦਾ ਕੰਮ ਕਰਵਾ ਰਹੇ ਹਨ । ਇਨ੍ਹਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਸਫਾਈ ਕਰਨਗੇ ਜਦੋਂ ਤੱਕ ਰੋਡ ਪੂਰੀ ਤਰ੍ਹਾਂ ਸਾਫ ਨਹੀਂ ਹੋ ਜਾਂਦਾ ।

 

View this post on Instagram

 

A post shared by Jassi (@jassijasbir)

Related Post