ਗੁਰਫ਼ਤਿਹ ਸਿੰਘ ਉਰਫ ਸ਼ਿੰਦਾ ਦੇ ਜਨਮ ਦਿਨ ’ਤੇ ਜਾਣੋਂ ਉਸ ਦਾ ਤੇ ਉਸ ਦੇ ਦੋਹਾਂ ਭਰਾਵਾਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ ?

By  Rupinder Kaler September 22nd 2020 10:49 AM

ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਦਾ ਅੱਜ ਜਨਮ ਦਿਨ ਹੈ । ਜਿਸ ਨੂੰ ਲੈ ਕੇ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਸ਼ਿੰਦੇ ਦੇ ਜਨਮ ਦਿਨ ਤੇ ਤੁਹਾਨੂੰ ਦੱਸਦੇ ਹਾਂ ਕਿ ਗਿੱਪੀ ਦੇ ਤਿੰਨੇ ਬੇਟਿਆਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ । ਗਿੱਪੀ ਤੇ ਉਹਨਾਂ ਦਾ ਪਰਿਵਾਰ ਕਾਫੀ ਧਾਰਮਿਕ ਹੈ । ਜਿਸ ਦਾ ਖੁਲਾਸਾ ਉਹਨਾਂ ਨੇ ਇੱਕ ਇੰਟਰਵਿਊ ਵਿੱਚ ਕੀਤਾ ਸੀ ।

shinda got ptc punjabi film awards 2020

ਅਰਦਾਸ ਫ਼ਿਲਮ ਬਨਾਉਣ ਲਈ ਉਹਨਾਂ ਦੀ ਪਤਨੀ ਨੇ ਉਹਨਾਂ ਨੂੰ ਕਿਹਾ ਸੀ ਕਿਉਂਕਿ ਉਹ ਬਹੁਤ ਹੀ ਧਾਰਮਿਕ ਹਨ । ਉਹਨਾਂ ਤੋਂ ਪ੍ਰਭਾਵਿਤ ਹੋ ਕੇ ਹੀ ਗਿੱਪੀ ਨੇ ਅਰਦਾਸ ਫ਼ਿਲਮ ਬਣਾਈ ਸੀ ਤੇ ਇਸ ਤੋਂ ਬਾਅਦ ਉਹਨਾਂ ਨੇ ਇਸ ਫ਼ਿਲਮ ਦਾ ਸੀਕਵਲ ਅਰਦਾਸ ਕਰਾਂ ਬਣਾਈ ਜਿਹੜੀ ਕਿ ਬਾਕਸ ਆਫ਼ਿਸ ਤੇ ਸੂਪਰ ਹਿੱਟ ਰਹੀ । ਗਿੱਪੀ ਦਾ ਪਰਿਵਾਰ ਧਾਰਮਿਕ ਹੈ, ਇਸੇ ਕਰਕੇ ਉਹਨਾਂ ਨੇ ਆਪਣੇ ਬੇਟਿਆਂ ਦਾ ਨਾਂ ਵੀ ਧਾਰਮਿਕ ਹੈ ।

ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਦਾ ਹੈ ਅੱਜ ਜਨਮ ਦਿਨ, ਜਨਮ ਦਿਨ ’ਤੇ ਜਾਣੋਂ ਕਿਸ ਸ਼ਖਸ ਦੇ ਨਾਂਅ ’ਤੇ ਰੱਖਿਆ ਗਿਆ ਸ਼ਿੰਦੇ ਦਾ ਨਾਂਅ

ਤਿੰਨ ਕਿਲੋਮੀਟਰ ਲੰਮੀ ਨਹਿਰ ਪੁੱਟਣ ਵਾਲੇ ਲੌਂਗੀ ਭੁਈਆ ਨੂੰ ਆਨੰਦ ਮਹਿੰਦਰਾ ਨੇ ਦਿੱਤਾ ਇਹ ਗਿਫਟ

gippy

ਗਿੱਪੀ ਦੇ ਇੱਕ ਬੇਟੇ ਦਾ ਨਾਂਅ ਗੁਰਫ਼ਤਿਹ ਸਿੰਘ ਹੈ ਤੇ ਇੱਕ ਬੇਟੇ ਦਾ ਨਾਂਅ ਏਕਓਂਕਾਰ ਸਿੰਘ ਹੈ ਤੇ ਸਾਇਦ ਇਸੇ ਕਰਕੇ ਉਹਨਾਂ ਨੇ ਆਪਣੇ ਤੀਜੇ ਬੇਟੇ ਦਾ ਨਾਂਅ ਗੁਰਬਾਜ਼ ਸਿੰਘ ਰੱਖਿਆ ਹੈ । ਗਿੱਪੀ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਉਹਨਾਂ ਨੇ ਆਪਣੇ ਬੇਟਿਆਂ ਦੇ ਇਸ ਤਰ੍ਹਾਂ ਦੇ ਨਾਂਅ ਕਿਉਂ ਰੱਖੇ । ਗਿੱਪੀ ਮੁਤਾਬਿਕ ਅੱਜ ਲੋਕ ਜਿਸ ਤਰ੍ਹਾਂ ਦੇ ਨਾਂਅ ਆਪਣੇ ਬੱਚਿਆਂ ਦੇ ਰੱਖਦੇ ਹਨ, ਉਹਨਾਂ ਨਾਂਵਾ ਦਾ ਕੋਈ ਮਤਲਬ ਨਹੀਂ ਹੁੰਦਾ, ਪਰ ਉਹਨਾਂ ਦੇ ਬੱਚਿਆਂ ਦੇ ਨਾਂਵਾ ਦਾ ਇੱਕ ਮਤਲਬ ਹੈ ।

gippy

ਗਿੱਪੀ ਨੇ ਦੱਸਿਆ ਕਿ ਕੁਝ ਨਾਂਅ ਇਸ ਤਰ੍ਹਾਂ ਦੇ ਹੁੰਦੇ ਹਨ ਜਿੰਨਾਂ ਨੂੰ ਛੋਟਾ ਕਰਕੇ ਬਦਲਿਆ ਜਾ ਸਕਦਾ ਹੈ । ਇਹ ਨਾਂਅ ਇਸ ਤਰ੍ਹਾਂ ਦੇ ਹਨ ਕਿ ਇਹਨਾਂ ਨੂੰ ਬਦਲਿਆ ਨਹੀਂ ਜਾ ਸਕਦਾ । ਇਹੀ ਕਾਰਨ ਹੈ ਗਿੱਪੀ ਨੇ ਆਪਣੇ ਬੇਟਿਆਂ ਦਾ ਨਾਂਅ ਧਾਰਮਿਕ ਹੈ ।

Related Post