ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਆਪਣੀ ਮੈਰਿਜ ਐਨੀਵਰਸਰੀ ਮੌਕੇ ‘ਤੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਵਿਆਹ ਦੀ ਤਸਵੀਰ

By  Lajwinder kaur June 17th 2020 10:53 AM -- Updated: June 17th 2020 11:51 AM

ਪੰਜਾਬੀ ਫ਼ਿਲਮ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਅਦਾਕਾਰਾ ਰਹੀ ਕਿਮੀ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਆਪਮੀ ਵੈਡਿੰਗ ਦੀਆਂ ਦੀਆਂ ਕੁਝ ਯਾਦਾਂ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ ।

View this post on Instagram

 

Many recent happenings make you realize Life is Short! Very short! Count your blessings! Feeling blessed on my wedding Anniversary today!❤️?

A post shared by Kimi Verma (@kimi.verma) on Jun 16, 2020 at 4:41pm PDT

Vote for your favourite : https://www.ptcpunjabi.co.in/voting/

ਕਿਮੀ ਵਰਮਾ ਨੇ ਆਪਣੇ ਲਾਈਫ ਪਾਟਨਰ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਬਹੁਤ ਸਾਰੀਆਂ ਤਾਜ਼ੀਆਂ  ਘਟਨਾਵਾਂ ਤੁਹਾਨੂੰ ਇਹ ਅਹਿਸਾਸ ਕਰਾਉਂਦੀਆਂ ਹਨ ਕਿ ਜ਼ਿੰਦਗੀ ਬਹੁਤ ਛੋਟੀ ਹੈ! ਬਹੁਤ ਛੋਟੀ! ਸੋ ਜੋ ਅਸ਼ੀਰਵਾਦ ਮਿਲੇ ਨੇ ਉਨ੍ਹਾਂ ਨੂੰ ਗਿਣੋ! ਅੱਜ ਮੇਰੇ ਵਿਆਹ ਦੀ ਵਰ੍ਹੇਗੰਢ ‘ਤੇ ਮੈਨੂੰ ਬਹੁਤ ਅੱਛਾ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ’ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ ਦੇ ਰਹੇ ਨੇ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਵਿਆਹ ਦੀ ਵੀਡੀਓ ਕਲਿੱਪ ਵੀ ਸ਼ੇਅਰ ਕੀਤੀ ਹੈ ।

ਹੋਰ ਵੇਖੋ:ਹਰਸ਼ਦੀਪ ਕੌਰ ਨੇ ਸ਼ੇਅਰ ਕੀਤੀ ਇਹ ਖ਼ਾਸ ਤਸਵੀਰ, ਬਾਲੀਵੁੱਡ ਸਿੰਗਰ ਤੇ ਪੰਜਾਬੀ ਗਾਇਕ ਦੇ ਰਹੇ ਨੇ ਵਧਾਈਆਂ

ਦੱਸ ਦਈਏ ਕਿ ਕਿਮੀ ਵਰਮਾ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੇ ਪਤੀ ਨਾਲ ਰਹਿ ਰਹੇ ਨੇ ਅਤੇ ਇਸ ਸਾਲੇ ਉਹ ਇੱਕ ਵਾਰ ਫਿਰ ਤੋਂ ਮਾਂ ਬਣੇ ਨੇ । ਹੁਣ ਉਹ ਦੋ ਬੇਟੀਆਂ ਦੀ ਮੰਮੀ ਹੈ ।

ਦੱਸ ਦਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਦੇ ਨਾਲ ਹੈ ਅਤੇ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫ਼ਿਲਮ ਦੇ ਨਾਲ ਕੀਤੀ ਸੀ । ਜੇ ਗੱਲ ਕਰੀਏ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੀ ਤਾਂ ਉਹ ਅਸਾਂ ਨੂੰ ਮਾਣ ਵਤਨਾਂ ਦਾ, ਅੱਜ ਦੇ ਰਾਂਝੇ ,ਇੱਕ ਕੁੜੀ ਪੰਜਾਬ ਦੀ ,ਮੇਰਾ ਪਿੰਡ ਮਾਈ ਹੋਮ ,ਸਤਿ ਸ਼੍ਰੀ ਅਕਾਲ ,ਜੀ ਆਇਆਂ ਨੂੰ,ਸ਼ਹੀਦ ਉਧਮ ਸਿੰਘ, ਖ਼ੂਨ ਦਾ ਦਾਜ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

Related Post