ਫਲਾਇੰਗ ਸਿੱਖ ਮਿਲਖਾ ਸਿੰਘ ਦੀ ਇੱਕ ਵਾਰ ਫਿਰ ਸਿਹਤ ਵਿਗੜੀ, ਪੀਜੀਆਈ ਵਿੱਚ ਕਰਵਾਇਆ ਗਿਆ ਦਾਖਿਲ

By  Rupinder Kaler June 4th 2021 11:50 AM

ਕੋਰੋਨਾ ਦੀ ਲਪੇਟ ਵਿਚ ਆਏ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਇੱਕ ਵਾਰ ਫਿਰ ਅਚਾਨਕ ਤਬੀਅਤ ਵਿਗੜ ਗਈ ਹੈ । ਜਿਸ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਹੈ । ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਉਨ੍ਹਾਂ ਨੂੰ ਕੋਵਿਡ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।

Pic Courtesy: Instagram

ਹੋਰ ਪੜ੍ਹੋ :

ਕੈਂਸਰ ਦਾ ਇਲਾਜ਼ ਕਰਵਾ ਰਹੀ ਕਿਰਨ ਖੇਰ ਦਾ ਬਿਮਾਰੀ ਕਾਰਨ ਹੋਇਆ ਇਸ ਤਰ੍ਹਾਂ ਦਾ ਹਾਲ, ਪਛਾਨਣਾ ਵੀ ਹੋਇਆ ਮੁਸ਼ਕਿਲ , ਵੀਡੀਓ ਵਾਇਰਲ

Pic Courtesy: Instagram

ਫਿਲਹਾਲ ਸਥਿਤੀ ਸਥਿਰ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ। ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਅਤੇ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈ ਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Pic Courtesy: Instagram

ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਮਿਲਖਾ ਸਿੰਘ ਨੂੰ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Related Post