ਹਰ ਇੱਕ ਦੀਆਂ ਅੱਖਾਂ ਨੂੰ ਨਮ ਕਰ ਗਿਆ ਮਰਹੂਮ ਗਾਇਕ ਦਿਲਜਾਨ, ਜਸਵਿੰਦਰ ਬਰਾੜ ਤੋਂ ਲੈ ਕੇ ਲਖਵਿੰਦਰ ਵਡਾਲੀ ਨੇ ਪੋਸਟ ਪਾ ਕੇ ਜਤਾਇਆ ਦੁੱਖ

By  Lajwinder kaur March 30th 2021 03:24 PM -- Updated: March 30th 2021 04:33 PM

ਕੁਝ ਸ਼ਖ਼ਸੀਅਤਾਂ ਅਜਿਹੀਆਂ ਹੁੰਦੀਆਂ ਨੇ ਜਿਹਨਾਂ ਦਾ ਇਸ ਦੁਨੀਆ ਤੋਂ ਤੁਰ ਜਾਣ ਹਰ ਇੱਕ ਦੀ ਅੱਖ ਨੂੰ ਨਮ ਕਰ ਜਾਂਦੇ ਨੇ । ਜੀ ਹਾਂ ਅਜਿਹੀ ਹੀ ਦੁੱਖਦਾਇਕ ਖਬਰ ਅੱਜ ਪੰਜਾਬੀ ਮਿਊਜ਼ਿਕ ਜਗਤ ਤੋਂ ਆਈ ਹੈ। ਪੰਜਾਬੀ ਗਾਇਕ ਦਿਲਜਾਨ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

diljaan image image source- instagram

ਹੋਰ ਪੜ੍ਹੋ :  ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਦੇ ਨਾਲ ਸਾਂਝੀ ਕੀਤੀ ਖ਼ਾਸ ਵੀਡੀਓ, ਦੋਵੇਂ ਜਣੇ ਪੰਜਾਬੀ ਸਾਹਿਤ ਦੇ ਨਾਲ ਦਰਸ਼ਕਾਂ ਨੂੰ ਜੋੜਦੇ ਆਏ ਨਜ਼ਰ

inside image of diljaan image source- instagram

ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ ਦੀ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਤੋਂ ਲੈ ਕੇ ਪੰਜਾਬੀ ਗਾਇਕ ਸਦਮੇ ‘ਚ ਨੇ । ਸੋਸ਼ਲ ਮੀਡੀਆ ਉੱਤੇ ਲੋਕੀ ਦਿਲਜਾਨ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਕੇ ਸ਼ਰਧਾਂਜਲੀ ਦੇ ਰਹੇ ਨੇ।

inside image of jaswinder brar emotional post about diljaan's death

ਗਾਇਕਾ ਜਸਵਿੰਦਰ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘ਅੱਜ ਸਵੇਰੇ ਦਿਲਜਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਮਨਹੂਸ ਖ਼ਬਰ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੱਜ ਇੱਕ ਸੁਰੀਲੀ ਅਵਾਜ਼ ਹਮੇਸ਼ਾ ਲਈ ਖ਼ਾਮੋਸ਼ ਹੋ ਗਈ। ਮੈਂਨੂੰ ਯਕੀਨ ਨਹੀਂ ਆ ਰਿਹਾ ਕਿ ਹਮੇਸ਼ਾ ਖੁਸ਼ ਰਹਿਣ ਵਾਲਾ ਸੁਰੀਲਾ ਤੇ ਨੌਜਵਾਨ ਗਾਇਕ ਦਿਲਜਾਨ ਸਾਨੂੰ ਛੱਡ ਕੇ ਚਲਾ ਗਿਆ ਹੈ ਅਤੇ ਉਹ ਇਸ ਦੁਨੀਆਂ ਵਿੱਚ ਨਹੀਂ ਰਿਹਾ। ਭਰੇ ਮਨ ਨਾਲ ਅਲਵਿਦਾ ਦਿਲਜਾਨ’। ਗਾਇਕ ਲਖਵਿੰਦਰ ਵਡਾਲੀ, ਮਾਸਟਰ ਸਲੀਮ, ਸਚਿਨ ਆਹੂਜਾ ਤੋਂ ਇਲਾਵਾ ਕਈ ਹੋਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਕਲਾਕਾਰਾਂ ਨੇ ਪੋਸਟ ਪਾ ਕੇ ਦੁੱਖ ਜਤਾਇਆ ਹੈ।

 

View this post on Instagram

 

A post shared by Sachin Ahuja (@thesachinahuja)

 

 

View this post on Instagram

 

A post shared by master Saleem (@mastersaleem786official)

Related Post