ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼

By  Shaminder December 2nd 2021 11:19 AM

ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ (Shava Ni Girdhari Lal)  ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਤੋਂ ਇਲਾਵਾ ਫ਼ਿਲਮ ‘ਚ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ ਅਤੇ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ । ਟ੍ਰੇਲਰ (Trailer) ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਫ਼ਿਲਮ ਦੀ ਕਹਾਣੀ ਗਿਰਧਾਰੀ ਲਾਲ ਯਾਨੀ ਕਿ ਗਿੱਪੀ ਗਰੇਵਾਲ ਦੇ ਆਲੇ ਦੁਆਲੇ ਘੁੰਮਦੀ ਹੈ ।

Gippy Grewal Movie Trailer image From Gippy Grewal Movie Trailer

ਹੋਰ ਪੜ੍ਹੋ : ਜਦੋਂ ਕਰੀਨਾ ਕਪੂਰ ਖ਼ਾਨ ਨੇ ਯੁਵਰਾਜ ਸਿੰਘ ਦੇ ਪੰਜਾਬੀ ਬੋਲਣ ਦੇ ਸਟਾਈਲ ਨੂੰ ਦੱਸਿਆ ਸੈਕਸੀ, ਕਿਹਾ ਇੱਕ ਵਾਰ ਬੋਲ ਕੇ ਵਿਖਾਓ

ਜੋ ਕਿ ਬਹੁਤ ਹੀ ਖੂਬਸੂਰਤ ਕੁੜੀ ਦੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ । ਕਿਉਂਕਿ ਉਸ ਦੀ ਉਮਰ ਹੋ ਚੁੱਕੀ ਹੈ । ਪਰ ਹਾਲੇ ਤੱਕ ਉਸ ਦਾ ਵਿਆਹ ਨਹੀਂ ਹੋਇਆ । ਜਿਸ ਤੋਂ ਬਾਅਦ ਸਾਰੇ ਪਿੰਡ ‘ਚ ਉਸ ਦੇ ਵਿਆਹ ਦੇ ਚਰਚੇ ਹੁੰਦੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਨਜ਼ਰ ਆਏ ਸਨ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਵਾਰਨਿੰਗ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ ।

Gippy Grewal image From gippy Grewal Movie Trailer

ਇਸ ਫ਼ਿਲਮ ‘ਚ ਉਸ ਦੇ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਦੇ ਨਾਲ-ਨਾਲ ਕਾਮਯਾਬ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ । ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਸ਼ੂਟਿੰਗ ਇਸ ਸਾਲ ਸਤੰਬਰ ਮਹੀਨੇ ‘ਚ ਖਤਮ ਹੋਈ ਸੀ । ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਖ਼ਬਰਾਂ ਦੀ ਮੰਨੀਏ ਤਾਂ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ ।

 

View this post on Instagram

 

A post shared by ????? ?????? (@gippygrewal)

Related Post