ਸਰਗੁਨ ਮਹਿਤਾ ਦਾ ਪਤੀ ਦੇ ਨਾਲ ਇਹ ਵੀਡੀਓ ਕੀਤਾ ਜਾ ਰਿਹਾ ਪਸੰਦ

By  Shaminder April 2nd 2022 10:36 AM

ਸਰਗੁਨ ਮਹਿਤਾ (Sargun Mehta) ਦਾ ਆਪਣੇ ਪਤੀ (Husband) ਦੇ ਨਾਲ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਬਾਲੀਵੁੱਡ ਫ਼ਿਲਮ ਦੇ ਗੀਤ ‘ਤੇ ਗਾਉਂਦੀ ਨਜ਼ਰ ਆ ਰਹੀ ਹੈ ਅਤੇ ਪਤੀ ਨੂੰ ਗੀਤ ‘ਤੇ ਲਿਪਸਿੰਗ ਕਰਦੀ ਹੋਈ ਦਿਖਾਈ ਦੇ ਰਹੀ । ‘ਏ ਕਯਾ ਮੈਂ ਬੋਲੂੰ’ ਜਿਸ ‘ਤੇ ਪਤੀ ਕਹਿੰਦਾ ਹੈ ਬੋਲੋ ਜ਼ੁਬਾਂ ਕੇਸਰੀ’ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Sargun Mehta with ravi Dubey

ਹੋਰ ਪੜ੍ਹੋ : ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੀ ਇਹ ਵੀਡੀਓ ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਏਨੀਂ ਦਿਨੀਂ ਉਹ ਆਪਣੇ ਸ਼ੋਅ ਨੂੰ ਲੈ ਕੇ ਚਰਚਾ ‘ਚ ਹਨ । ਸਰਗੁਨ ਦਾ ਪਤੀ ਵੀ ਇੱਕ ਵਧੀਆ ਅਦਾਕਾਰ ਹੈ ਅਤੇ ਟੀਵੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਨਾਮ ਹੈ ।ਉਹ ਟੀਵੀ ਸੀਰੀਅਲਾਂ ‘ਚ ਅਕਸਰ ਨਜ਼ਰ ਆਉਂਦਾ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਮੁਲਾਕਾਤ ਇੱਕ ਦਿੱਲੀ ‘ਚ ਹੋਈ ਸੀ ।

sargun mehta

ਜਿਸ ਤੋਂ ਬਾਅਦ ਦੋਵਾਂ ‘ਚ ਪਿਆਰ ਹੋਇਆ ਅਤੇ ਦੋਵਾਂ ਨੇ ਲੰਮਾ ਸਮਾਂ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਵਿਆਹ ਦੇ ਬੰਧਨ ‘ਚ ਬੱਝ ਗਏ ਸਨ ।ਸਰਗੁਨ ਮਹਿਤਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਤੱਕ ਉਹ ਅੰਗਰੇਜ, ਝੱਲੇ, ਕਿਸਮਤ, ਸੁਰਖੀ ਬਿੰਦੀ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ਅਤੇ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹੈ ।

 

View this post on Instagram

 

A post shared by Ravii Dubey (@ravidubey2312)

Related Post