ਜੀ ਖ਼ਾਨ ਦੀ ਆਵਾਜ਼ ‘ਚ ਨਵਾਂ ਗੀਤ ‘ਫਤਿਹ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

By  Shaminder December 21st 2021 12:23 PM -- Updated: December 21st 2021 12:25 PM

ਗਿੱਪੀ ਗਰੇਵਾਲ  (Gippy Grewal) ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ (Shava Ni Girdhari Lal) ਦਾ ਨਵਾਂ ਗੀਤ ‘ਫਤਿਹ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਨੂੰ ਜੀ ਖ਼ਾਨ (G Khan) ਨੇ ਗਾਇਆ ਹੈ ਅਤੇ ਗੀਤ ਦੇ ਬੋਲ ਰਿੱਕੀ ਖਾਨ ਨੇ ਲਿਖੇ ਹਨ । ਮਿਊਜ਼ਿਕ ਦਿੱਤਾ ਹੈ ਜਤਿੰਦਰ ਸ਼ਾਹ ਨੇ । ਗੀਤ ਨੂੰ ਗਿੱਪੀ ਗਰੇਵਾਲ ਅਤੇ ਪਾਇਲ ਰਾਜਪੂਤ ‘ਤੇ ਫਿਲਮਾਇਆ ਗਿਆ ਹੈ । ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਦੱਸ ਦਈਏ ਕਿ ਇਹ ਫ਼ਿਲਮ ਬੀਤੇ ਦਿਨੀਂ ਰਿਲੀਜ਼ ਹੋਈ ਹੈ । ਜਿਸ ਦੇ ਗੀਤ ਇੱਕ ਤੋਂ ਬਾਅਦ ਇੱਕ ਰਿਲੀਜ਼ ਕੀਤੇ ਜਾ ਰਹੇ ਹਨ ।

Gippy Grewal image From G Khan Song

ਹੋਰ ਪੜ੍ਹੋ : ਅਨੀਤਾ ਦੇਵਗਨ ਨੇ ਭਤੀਜੀ ਦੇ ਵਿਆਹ ਦੀਆਂ ਰਸਮਾਂ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਫ਼ਿਲਮ ‘ਚ ਗਿੱਪੀ ਗਰੇਵਾਲ ਨੇ ਮੁੱਖ ਭੂਮਿਕਾ ਨਿਭਾਈ ਹੈ ਅਤੇ  ਫ਼ਿਲਮ ਦੀ ਕਹਾਣੀ ਗਿਰਧਾਰੀ ਲਾਲ ਯਾਨੀ ਕਿ ਗਿੱਪੀ ਗਰੇਵਾਲ ਦੇ ਆਲੇ ਦੁਆਲੇ ਘੁੰਮਦੀ ਹੈ । ਜੋ ਕਿ ਬਹੁਤ ਹੀ ਖੂਬਸੂਰਤ ਕੁੜੀ ਦੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ । ਕਿਉਂਕਿ ਉਸ ਦੀ ਉਮਰ ਹੋ ਚੁੱਕੀ ਹੈ ।ਪਰ ਹਾਲੇ ਤੱਕ ਉਸ ਦਾ ਵਿਆਹ ਨਹੀਂ ਹੋਇਆ । ਜਿਸ ਤੋਂ ਬਾਅਦ ਸਾਰੇ ਪਿੰਡ ‘ਚ ਉਸ ਦੇ ਵਿਆਹ ਦੇ ਚਰਚੇ ਹੁੰਦੇ ਹਨ ।

Paayal Rajput image From G Khan Song

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਨਜ਼ਰ ਆਏ ਸਨ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਵਾਰਨਿੰਗ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ ।ਇਸ ਫ਼ਿਲਮ ‘ਚ ਉਸ ਦੇ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਦੇ ਨਾਲ-ਨਾਲ ਕਾਮਯਾਬ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ ।

ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਸ਼ੂਟਿੰਗ ਇਸ ਸਾਲ ਸਤੰਬਰ ਮਹੀਨੇ ‘ਚ ਖਤਮ ਹੋਈ ਸੀ । ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ।  ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ ।

 

Related Post