ਗਾਇਕ ਗਗਨ ਕੋਕਰੀ ਦਾ ਨਵਾਂ ਗੀਤ ‘ਤੂੰ ਵੀ ਦੱਸ ਜੱਟਾ’ ਰਿਲੀਜ਼, ਗੀਤ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

By  Shaminder August 29th 2020 02:37 PM

ਗਾਇਕ ਗਗਨ ਕੋਕਰੀ ਦਾ ਨਵਾਂ ਗੀਤ ‘ਤੂੰ ਵੀ ਦੱਸ ਜੱਟਾ’ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਇੱਕ ਗੱਭਰੂ ਤੇ ਮੁਟਿਆਰ ਦੀ ਗੱਲ ਕੀਤੀ ਗਈ ਹੈ । ਜਿਸ ਨੂੰ ਕਿ ਗੱਭਰੂ ਨਾਲ ਬਹੁਤ ਹੀ ਜ਼ਿਆਦਾ ਪਿਆਰ ਹੈ ਤੇ ਇਹ ਮੁਟਿਆਰ ਗੱਭਰੂ ਨੂੰ ਜੋ ਕੰਮ ਪਸੰਦ ਆਉਂਦਾ ਹੈ, ਉਹੀ ਕਰਨ ਦੀ ਕੋਸ਼ਿਸ਼ ਕਰਦੀ ਹੈ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

https://www.instagram.com/p/CEdjsj-JTHy/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਦੀਪ ਅੜੈਚਾਂ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਇੱਕਵਿੰਦਰ ਸਿੰਘ ਨੇ ਦਿੱਤਾ ਹੈ । ਸ਼ਾਨਦਾਰ ਵੀਡੀਓ ਨੂੰ Ashish Rai ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਵੀਡੀਓ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

https://www.instagram.com/p/CEa6bCcFHKX/

ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਗੀਤਾਂ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਰਹੇ ਨੇ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਸ਼ੈਡ ਆਫ ਬਲੈਕ’, ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ ।

Related Post