ਗਾਇਕ ਗਗਨ ਕੋਕਰੀ ਦੇ ਆਉਣ ਵਾਲੇ ਨਵੇਂ ਗੀਤ ‘BLESSINGS OF BROTHER’ ਦਾ ਟੀਜ਼ਰ ਹੋਇਆ ਰਿਲੀਜ਼

By  Lajwinder kaur December 6th 2021 12:22 PM -- Updated: December 12th 2021 12:10 AM

ਗਾਇਕ ਗਗਨ ਕੋਕਰੀ Gagan Kokri  ਜੋ ਕਿ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਉਹ ਬਹੁਤ ਜਲਦ ਆਪਣੀ ਬਲੈਸਿੰਗਸ ਸੀਰੀਜ਼ ‘ਚੋਂ ਇੱਕ ਹੋਰ ਗੀਤ ਬਲੈਸਿੰਗਸ ਆਫ ਬਰਦਰਸ ( ‘BLESSINGS OF BROTHER) ਲੈ ਕੇ ਆ ਰਹੇ ਹਨ। ਜੀ ਹਾਂ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ।

Gagan Kokri shared poster of blessing of brother

ਹੋਰ ਪੜ੍ਹੋ : ਕਰੀਨਾ ਕਪੂਰ ਨੇ ਸ਼ੇਅਰ ਕੀਤਾ ਵੱਡੇ ਬੇਟੇ ਤੈਮੂਰ ਅਲੀ ਖ਼ਾਨ ਦਾ ਵੀਡੀਓ, ਛੋਟੇ ਨਵਾਬ ਦਾ ਇਹ ਅੰਜਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਟੀਜ਼ਰ ਬਹੁਤ ਹੀ ਸ਼ਾਨਦਾਰ ਹੈ । ਜਿਸ ਭਰਾਵਾਂ ਦੇ ਪਿਆਰ ਨੂੰ ਬਿਆਨ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਟੀਜ਼ਰ ਚ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਵੇਂ ਵੱਡਾ ਭਰਾ ਆਪਣੇ ਛੋਟਾ ਭਰਾ ਨੂੰ ਹਰ ਤਰ੍ਹਾਂ ਦੀ ਮੁਸੀਬਤ ਤੋਂ ਬਚਾਉਣ ਲਈ ਹਮੇਸ਼ਾ ਅੱਗੇ ਚਟਾਨ ਵਾਂਗ ਅੱਗੇ ਖੜ੍ਹਦਾ ਹੈ। ਦਿਲ ਨੂੰ ਛੂਹ ਜਾਣ ਵਾਲਾ ਇਹ ਟੀਜ਼ਰ ਸਾਗਾ ਹਿੱਟਜ਼ 'ਤੇ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

gagan kokri new song

ਹੋਰ ਪੜ੍ਹੋ : ਹਰਸ਼ਦੀਪ ਕੌਰ ਦਾ ਪੁੱਤਰ ਹੁਨਰ ਸਿੰਘ ਹੋਇਆ ਨੌ ਮਹੀਨਿਆਂ ਦਾ, ਗਾਇਕਾ ਨੇ ਸਾਂਝੀ ਕੀਤੀ ਆਪਣੀ ਨੌ ਮਹੀਨੇ ਵਾਲੇ ਬੇਬੀ ਬੰਪ ਅਤੇ ਨੌ ਮਹੀਨੇ ਦੇ ਹੁਨਰ ਦੀ ਤਸਵੀਰ

ਇਹ ਗੀਤ ਗਾਇਕ ਗਗਨ ਕੋਕਰੀ ਦੀ ਆਵਾਜ਼ 'ਚ 10 ਦਸੰਬਰ ਨੂੰ ਰਿਲੀਜ਼ ਹੋਵੇਗਾ। ਗੀਤਕਾਰ Joban Cheema ਵੱਲੋਂ ਇਸ ਗੀਤ ਨੂੰ ਲਿਖਿਆ ਗਿਆ ਹੈ ਤੇ ਮਿਊਜ਼ਿਕ ਲਾਡੀ ਗਿੱਲ ਦਾ ਹੈ। ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਬਲੈਸਿੰਗਸ ਆਫ਼ ਸਿਸਟਰ’ , ‘ਸ਼ੈਡ ਆਫ ਬਲੈਕ’,  ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਕੰਮ ਕਰ ਰਹੇ ਹਨ।

 

Related Post