ਗਗਨ ਕੋਕਰੀ ਦੇ ਨਵੇਂ ਗੀਤ ‘Tu v Dass Jatta’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur August 25th 2020 05:03 PM

ਪੰਜਾਬੀ ਗਾਇਕ ਗਗਨ ਕੋਕਰੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਪਰ ਦਰਸ਼ਕਾਂ ਦੀ ਉਤਸੁਕਤਾ ਨੂੰ ਬਣਾਈ ਰੱਖਦੇ ਹੋਏ ਗੀਤ ‘ਤੂੰ ਵੀ ਦੱਸ ਜੱਟਾ’ (Tu v Dass Jatta) ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਕਰ ਦਿੱਤਾ ਗਿਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਦੀਪ ਅੜੈਚਾਂ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਇੱਕਵਿੰਦਰ ਸਿੰਘ ਨੇ ਦਿੱਤਾ ਹੈ । 40 ਸੈਕਿੰਡ ਦੀ ਸ਼ਾਨਦਾਰ ਵੀਡੀਓ ਨੂੰ Ashish Rai ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਵੀਡੀਓ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਗੀਤਾਂ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਰਹੇ ਨੇ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਸ਼ੈਡ ਆਫ ਬਲੈਕ’,  ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ ।

Related Post