ਫ਼ਿਲਮ 'ਗੰਗੂਬਾਈ ਕਾਠੀਆਵਾੜੀ' ਦਾ ਪਹਿਲੇ ਗੀਤ 'ਢੋਲੀਡਾ' ਦੇ ਟੀਜ਼ਰ ਨੇ ਮਚਾਇਆ ਧਮਾਲ

By  Pushp Raj February 10th 2022 08:53 AM -- Updated: February 10th 2022 11:35 AM

ਆਲਿਆ ਭੱਟ ਸਟਾਰਰ ਫ਼ਿਲਮ ਗੰਗੂਬਾਈ ਕਾਠੀਆਵਾੜੀ ਦੇ ਟ੍ਰੇਲਰ ਨੇ ਆਉਂਦੇ ਹੀ ਧਮਾਲ ਮਚਾ ਦਿੱਤਾ ਹੈ। ਟ੍ਰੇਲਰ 'ਚ ਆਲੀਆ ਦੇ ਲੁੱਕ ਅਤੇ ਐਕਟਿੰਗ ਨੇ ਲੋਕਾਂ 'ਚ ਫ਼ਿਲਮ ਦੇਖਣ ਲਈ ਉਤਸ਼ਾਹ ਵੱਧਾ ਦਿੱਤਾ ਹੈ। ਅੱਜ ਇਸ ਫ਼ਿਲਮ ਦਾ ਪਹਿਲਾ ਗੀਤ ਢੋਲੀਡਾ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਦਰਸ਼ਕ ਇਸ ਗੀਤ ਦੇ ਟੀਜ਼ਰ ਨੂੰ ਬਹੁਤ ਪਸੰਦ ਕਰ ਰਹੇ ਹਨ।

 

ਇਸ ਗੀਤ ਦੇ ਮਹਿਜ਼ 20 ਸੈਕਿੰਡ ਦੇ ਟੀਜ਼ਰ ਵਿੱਚ ਆਲੀਆ ਨੇ ਸਿੰਗਲ ਡਾਂਸ ਸਟੈਪ ਨਾਲ ਦਰਸ਼ਕਾਂ ਦੀ ਬੇਚੈਨੀ ਵਧਾ ਦਿੱਤੀ ਹੈ। ਢੋਲੀਡਾ ਗੀਤ 10 ਫਰਵਰੀ ਨੂੰ ਰਿਲੀਜ਼ ਹੋਵੇਗਾ।

 

View this post on Instagram

 

A post shared by Gangubai ?? (@aliaabhatt)

ਆਲਿਆ ਭੱਟ ਨੇ ਬੁੱਧਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਗੰਗੂਬਾਈ ਕਾਠੀਆਵਾੜੀ ਦੇ ਪਹਿਲੇ ਗੀਤ ਢੋਲੀਡਾ ਦਾ ਟੀਜ਼ਰ ਸ਼ੇਅਰ ਕੀਤਾ ਹੈ। ਆਲੀਆ ਨੇ ਪੋਸਟ ਦੇ ਕੈਪਸ਼ਨ 'ਚ ਦੱਸਿਆ ਹੈ ਕਿ ਇਹ ਗੀਤ ਵੀਰਵਾਰ (10 ਫਰਵਰੀ) ਨੂੰ ਰਿਲੀਜ਼ ਹੋਵੇਗਾ।

ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਵੀ ਦੱਸੀ ਗਈ ਹੈ।ਇਸ ਤੋਂ ਪਹਿਲਾਂ 4 ਫਰਵਰੀ ਨੂੰ ਸੰਜੇ ਲੀਲਾ ਭੰਸਾਲੀ ਨਿਰਦੇਸ਼ਿਤ ਫਿਲਮ ਗੰਗੂਬਾਈ ਕਾਠੀਆਵਾੜੀ ਦਾ ਟ੍ਰੇਲਰ ਰਿਲੀਜ਼ ਹੋਇਆ ਸੀ। ਟ੍ਰੇਲਰ ਰਿਲੀਜ਼ ਹੁੰਦੇ ਹੀ ਇਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਲੱਗਾ।

 

ਹੋਰ ਪੜ੍ਹੋ : ਈਸ਼ਾਨ ਖੱਟਰ ਨਾਲ ਸ਼ਾਹਿਦ ਕਪੂਰ ਦੇ ਘਰ ਪਹੁੰਚੀ ਅਨੰਨਿਆ ਪਾਂਡੇ, ਦੋਹਾਂ ਦੀਆਂ ਤਸਵੀਰਾਂ ਹੋਈਆਂ ਵਾਇਰਲ

ਟ੍ਰੇਲਰ 'ਚ ਆਲਿਆ ਭੱਟ ਬਹੁਤ ਹੀ ਦਮਦਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਈ। ਇਸ ਵਿੱਤ ਆਲਿਆ ਦੇ ਨਾਲ-ਨਾਲ ਅਜੇ ਦੇਵਗਨ ਵੀ ਨਜ਼ਰ ਆਉਣਗੇ।ਸੰਜੇ ਲੀਲਾ ਭੰਸਾਲੀ ਦੇ ਨਿਰਦੇਸ਼ਨ 'ਚ ਬਣੀ ਨਾਰੀ ਸ਼ਕਤੀ 'ਤੇ ਅਧਾਰਿਤ ਇਹ ਫ਼ਿਲਮ 25 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

ਆਲਿਆ ਦੇ ਗੰਗੂਬਾਈ ਦੇ ਕਿਰਦਾਰ ਨੂੰ ਫ਼ਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਸੈਲੇਬਸ ਨੇ ਵੀ ਆਲਿਆ ਦੀ ਜਮ ਕੇ ਤਾਰੀਫ ਕੀਤੀ। ਇਸ ਟ੍ਰੇਲਰ ਨੂੰ ਇੱਕ ਦਿਨ ਵਿੱਚ ਕਰੋੜਾਂ ਵਿਊਜ਼ ਮਿਲ ਚੁੱਕੇ ਹਨ। ਆਲਿਆ ਨੇ ਦਰਸ਼ਕਾਂ ਦਾ ਧੰਨਵਾਦ ਵੀ ਕੀਤਾ।

Related Post