ਗੈਰੀ ਸੰਧੂ ਕਿਹੜੀ ਹਸੀਨਾ ਨੂੰ ਕਰਵਾ ਰਹੇ ਨੇ ਪਿੱਠ ਦੀ ਸਵਾਰੀ, ਦੇਖੋ ਵਾਇਰਲ ਵੀਡੀਓ
ਪੰਜਾਬੀ ਗਾਇਕ ਗੈਰੀ ਸੰਧੂ ਤੇ ਗਾਇਕਾ ਜੈਸਮੀਨ ਸੈਂਡਲਸ ਦੋਵਾਂ ਦੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਦੋਵੇਂ ਅਕਸਰ ਮੀਡੀਆ ‘ਚ ਸੁਰਖ਼ੀਆਂ ਦਾ ਕਾਰਨ ਬਣਦੇ ਰਹਿੰਦੇ ਨੇ।
View this post on Instagram
ਹੋਰ ਵੇਖੋ:ਰਘਵੀਰ ਬੋਲੀ ਦੀ ਇਸ ਹਰਕਤ ਤੇ ਡਾਇਰੈਕਟਰ ਰਾਕੇਸ਼ ਮਹਿਤਾ ਨੇ ਮਰੋੜਿਆ ਰਘਵੀਰ ਦਾ ਕੰਨ, ਦੇਖੋ ਵੀਡੀਓ
ਮੀਡੀਆ ਰਿਪੋਟਸ ਦੇ ਅਨੁਸਾਰ ਇਕ ਵਾਰ ਫਿਰ ਤੋਂ ਦੋਵਾਂ ਨੂੰ ਇਕੱਠੇ ਮਸਤੀ ਕਰਦੇ ਹੋਏ ਸਪਾਟ ਕੀਤਾ ਗਿਆ ਹੈ। ਮੀਡੀਆ ਦੇ ਗਲਿਆਰਿਆਂ ‘ਚ ਇਸ ਵੀਡੀਓ ਨੇ ਹਲਚਲ ਮਚਾ ਦਿੱਤੀ ਹੈ ਤੇ ਇਹ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਵੀਡੀਓ ‘ਚ ਜੈਸਮੀਨ ਸੈਂਡਲਸ ਗੈਰੀ ਸੰਧੂ ਦੀ ਪਿੱਠ ਦੀ ਸਵਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਹ ਵੀਡੀਓ ਮੈਟਰੋ ਸਟੇਸ਼ਨ ਦੀ ਹੈ ਜਿਥੇ ਦੋਵਾਂ ਇਕੱਠੇ ਮਸਤੀ ਤੇ ਹਾਸਾ ਮਜ਼ਾਕ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।
View this post on Instagram
ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਦੀ ਤਾਂ ਉਨ੍ਹਾਂ ਦਾ ਹਾਲ ਹੀ ‘ਚ ਫ਼ਿਲਮ ‘ਲਾਈਏ ਜੇ ਯਾਰੀਆਂ’ ‘ਚ ‘ਮੇਰੀ ਆਕੜ’ ਗਾਣਾ ਦਰਸ਼ਕਾਂ ਦੇ ਸਨਮੁਖ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।