ਗੈਰੀ ਸੰਧੂ ਦੇ ਨਾਲ ਇਸ ਬਾਪੂ ਨੇ ਸਾਂਝਾ ਕੀਤਾ ਜ਼ਿੰਦਗੀ ਦਾ ਤਜ਼ਰਬਾ, ਵੀਡੀਓ ਕੀਤਾ ਸਾਂਝਾ

By  Shaminder May 15th 2020 12:14 PM -- Updated: May 15th 2020 12:20 PM

ਗੈਰੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਇੱਕ ਬਜ਼ੁਰਗ ਦੇ ਨਾਲ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੈਰੀ ਸੰਧੂ ਦੇ ਨਾਲ ਇਹ ਬਜ਼ੁਰਗ ਆਪਣੀ ਜ਼ਿੰਦਗੀ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਵਿਖਾਈ ਦੇ ਰਹੇ ਨੇ । ਬਜ਼ੁਰਗ ਦੇ ਨਾਲ ਹਾਸਾ ਮਜ਼ਾਕ ਵੀ ਗੈਰੀ ਸੰਧੂ ਕਰਦੇ ਨਜ਼ਰ ਆਏ ।

https://www.instagram.com/p/CAKohFqAcYi/

ਇਸ ਬਾਪੂ ਨੇ ਦੱਸਿਆ ਕਿ 1921 ‘ਚ ਅੰਗਰੇਜ਼ਾਂ ਨੇ ਉਨ੍ਹਾਂ ਦੇ ਪਿੰਡ ਦੇ ਇੱਕ ਸ਼ਖਸ ਦੇ ਨਾਲ ਜ਼ਿਆਦਤੀ ਕੀਤੀ ਸੀ । ਇਸ ਦੇ ਨਾਲ ਹੀ ਬਜ਼ੁਰਗ ਜ਼ਿੰਦਗੀ ਦੀਆਂ ਸਚਾਈਆਂ ਨੂੰ ਵੀ ਬਿਆਨ ਕਰਦਾ ਹੈ ਕਿ ਜੇ ਕੋਈ ਔਰਤ ਬਦਕਾਰ ਨਿਕਲ ਜਾਵੇ ਤਾਂ ਉਹ ਆਪਣੀਆਂ ਹਰਕਤਾਂ ਤੋਂ ਕਦੇ ਵੀ ਬਾਜ਼ ਨਹੀਂ ਆਉਂਦੀ ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ ।

https://www.instagram.com/p/B__yeGhAg5T/

ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।ਗੀਤਾਂ ਦੇ ਨਾਲ-ਨਾਲ ਉਹ ਇੱਕ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਆਪਣੇ ਫੈਨਸ ਦੇ ਨਾਲ ਉਹ ਸੋਸ਼ਲ ਮੀਡੀਆ ‘ਤੇ ਜੁੜੇ ਰਹਿੰਦੇ ਹਨ ।

Related Post