ਗੀਤਾ ਬਸਰਾ ਹਰਭਜਨ ਸਿੰਘ ਨਾਲ ਊਠ ਦੀ ਸਵਾਰੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

By  Shaminder August 28th 2021 04:09 PM

ਕ੍ਰਿਕੇਟਰ ਹਰਭਜਨ ਸਿੰਘ (Harbhajan Singh) ਦੀ ਪਤਨੀ ਗੀਤਾ ਬਸਰਾ (Geeta Basra) ਨੇ ਆਪਣੀ ਦੁਬਈ ਯਾਤਰਾ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੀਤਾ ਬਸਰਾ, ਹਰਭਜਨ ਸਿੰਘ ਅਤੇ ਉਨ੍ਹਾਂ ਦੀ ਬੇਟੀ ਨਜ਼ਰ ਆ ਰਹੀ ਹੈ । ਤਿੰਨੋਂ ਊਠ ਦੀ ਸਵਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Harbhajan Singh Image From Instagram

ਹੋਰ ਪੜ੍ਹੋ : ਇਸ ਸ਼ਖਸ ਨੂੰ ਡੇਟ ਕਰ ਰਹੀ ਅਦਾਕਾਰਾ ਜ਼ਰੀਨ ਖ਼ਾਨ, ਵੇਖੋ ਤਸਵੀਰਾਂ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੀਤਾ ਬਸਰਾ ਸਭ ਤੋਂ ਅੱਗੇ ਬੈਠੀ ਹੋਈ ਦਿਖਾਈ ਦੇ ਰਹੀ ਹੈ ਜਦੋਂਕਿ ਉਸ ਦੇ ਪਿੱਛੇ ਧੀ ਬੈਠੀ ਹੋਈ ਹੈ ਅਤੇ ਅਖੀਰ ‘ਚ ਹਰਭਜਨ ਸਿੰਘ ਬੈਠੇ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ ।

 

View this post on Instagram

 

A post shared by Geeta Basra (@geetabasra)

ਗੀਤਾ ਬਸਰਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।

geeta basra shared first pic of his son and also revel the name of her son Image From Instagram

ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਹੈ । ਜਿਸ ਦੀ ਜਾਣਕਾਰੀ ਭੱਜੀ ਅਤੇ ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦੇ ਹੋਏ ਦਿੱਤੀ ਸੀ । ਦੋਵਾਂ ਦੀ ਇਹ ਦੂਜੀ ਔਲਾਦ ਹੈ।

 

Related Post