ਬੱਬੂ ਮਾਨ ਦੇ ਨਵੇਂ ਗੀਤ 'ਘੁੰਮ-ਘੁੰਮ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

By  Shaminder March 6th 2020 05:23 PM

ਬੱਬੂ ਮਾਨ ਆਪਣੇ ਨਵੇਂ ਗੀਤ ਨਾਲ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋ ਚੁੱਕੇ ਹਨ । ਘੁੰਮ-ਘੁੰਮ ਟਾਈਟਲ ਦੇ ਹੇਠ ਆਏ ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਹੀ ਲਿਖੇ ਨੇ ਅਤੇ ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਹੀ ਦਿੱਤੇ ਹਨ ।ਇਸ ਗੀਤ 'ਚ ਇੱਕ ਅਜਿਹੀ ਮੁਟਿਆਰ ਦੀ ਗੱਲ ਕੀਤੀ ਗਈ ਹੈ ਜਿਸ ਦੇ ਹੁਸਨ ਦੇ ਹਰ ਪਾਸੇ ਚਰਚੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਹ ਇੱਕ ਰੋਮਾਂਟਿਕ ਗੀਤ ਹੈ ।

ਹੋਰ ਵੇਖੋ:ਬੱਬੂ ਮਾਨ ਦੇ ਨਵੇਂ ਗੀਤ ‘ਸਪੇਰਾ’ ਦਾ ਆਡੀਓ ਆਇਆ ਸਾਹਮਣੇ

ਇਸ ਤੋਂ ਪਹਿਲਾਂ ਵੀ ਬੱਬੂ ਮਾਨ ਕਈ ਗੀਤ ਰਿਲੀਜ਼ ਕਰ ਚੁੱਕੇ ਹਨ ।ਜਿਸ 'ਚ ਕਲਿੱਕਾਂ, ਛਰਾਟਾ, ਸਪੇਰਾ, ਗੇੜੀ ਰੂਟ ਸਣੇ ਕਈ ਗੀਤ ਸ਼ਾਮਿਲ ਹਨ । ਬੱਬੂ ਮਾਨ ਗੀਤਾਂ ਦੇ ਨਾਲ ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਵੀ ਸਰਗਰਮ ਹਨ ।

https://www.instagram.com/p/B7a_nwrA2sB/

ਫ਼ਿਲਮਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਸਰਾਹਿਆ ਗਿਆ ਹੈ । ਬੱਬੂ ਮਾਨ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਰੋਮਾਂਟਿਕ ਗੀਤ ਹੋਣ,ਧਾਰਮਿਕ ਹੋਣ ਜਾਂ ਫਿਰ ਕਿਰਸਾਨੀ ਬਾਰੇ ਹੋਣ ਉਹ ਸਮੇਂ ਸਮੇਂ ਤੇ ਆਪਣੇ ਗੀਤਾਂ 'ਚ ਸਮਾਜਿਕ ਕੁਰੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ ।

 

 

Related Post