ਦੇਖੋ ਵੀਡੀਓ : ‘2 Seater’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
Lajwinder kaur
October 25th 2020 03:06 PM
ਗਿੱਪੀ ਗਰੇਵਾਲ ਜੋ ਕਿ ਆਪਣੀ ਮਿਊਜ਼ਿਕ ਐਲਬਮ "The Main Man" ‘ਚੋਂ ਇੱਕ ਹੋਰ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ ।
ਹੋਰ ਪੜ੍ਹੋ : ਰੇਦਾਨ ਹੋਇਆ ਪੰਜ ਮਹੀਨੇ ਦਾ, ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਕੇਕ ਕੱਟ ਕੇ ਮਨਾਇਆ ਜਸ਼ਨ, ਤਸਵੀਰਾਂ ਆਈਆਂ ਸਾਹਮਣੇ
ਜੀ ਹਾਂ ਉਹ ਆਪਣੇ ਨਵੇਂ ਗੀਤ ‘2 Seater’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਨੇ ਮਿਲਕੇ ਗਾਇਆ ਹੈ।

ਜੇ ਗੱਲ ਕਰੀਏ ਇਸ ਗੀਤ ਦੇ ਬੋਲ ਤਾਂ ਅੰਮ੍ਰਿਤ ਮਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਇਕਵਿੰਦਰ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ ।

‘Geet MP3’ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਐਕਟਿਵ ਨੇ ।