ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਗਿੱਪੀ ਗਰੇਵਾਲ ਤੇ ਦਿਵਿਆ ਦੱਤਾ

By  Pushp Raj May 7th 2022 04:18 PM -- Updated: May 7th 2022 05:49 PM

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਤੇ ਬਾਲੀਵੁੱਡ ਅਦਾਕਾਰਾ ਦਿਵਿਆ ਦੱਤਾ ਦੀ ਫਿਲਮ ਮਾਂ ਦੇਸ਼ ਤੇ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਗਿੱਪੀ ਗਰੇਵਾਲ, ਦਿਵਿਆ ਦੱਤਾ ਤੇ ਕਮਰਜੀਤ ਅਨਮੋਲ ਸਣੇ ਫਿਲਮ ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ।

image from google

ਗਿੱਪੀ ਗਰੇਵਾਲ ਤੇ ਦਿਵਿਆ ਦੱਤਾ ਤੇ ਹੋਰਨਾਂ ਕਲਾਕਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਇਥੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

image from google

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿੱਪੀ ਗਰੇਵਾਲ ਤੇ ਦਿਵਿਆ ਦੱਤਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਹ ਗੁਰੂ ਰਾਮਦਾਸ ਜੀ ਦੇ ਚਰਨਾਂ 'ਚ ਮੱਥਾ ਟੇਕਣ ਆਉਂਦੇ ਹੀ ਰਹਿੰਦੇ ਹਨ। ਉਸੇ ਤਰ੍ਹਾਂ ਹੀ ਅੱਜ ਵੀ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਆਏ ਹਨ ਤੇ ਆਪਣੀ ਨਵੀਂ ਫਿਲਮ "ਮਾਂ" ਦੀ ਕਾਮਯਾਬੀ ਲਈ ਅਰਦਾਸ ਕੀਤੀ ਹੈ।

ਹੋਰ ਪੜ੍ਹੋ: ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ, ਫੈਨਜ਼ ਨੇ ਕਿਹਾ ਪਰਫੈਕਟ ਜੋੜੀ

ਦੱਸਣਯੋਗ ਹੈ ਕਿ ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਦਿਵਿਆ ਦੱਤਾ, ਬੱਬਲ ਰਾਏ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ ਸਣੇ ਕਈ ਪੰਜਾਬੀ ਕਲਾਕਾਰ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਇਸ ਫਿਲਮ ਨੂੰ ਰਾਣਾ ਰਣਬੀਰ ਵੱਲੋਂ ਲਿਖਿਆ ਗਿਆ ਹੈ ਅਤੇ ਇਸ ਦੀ ਡਾਇਰੈਕਸ਼ਨ ਬਲਜੀਤ ਸਿੰਘ ਦਿਓ ਨੇ ਕੀਤੀ ਹੈ।

image from google

ਫਿਲਮ ਦੇ ਨਿਰਮਾਤਾ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਫਿਲਮ ਮਾਂ ਪੇਸ਼ ਕਰ ਰਹੇ ਹਨ। ਇਸ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਤੇ ਗਿੱਪੀ ਗਰੇਵਾਲ ਨੇ ਕੀਤਾ ਹੈ।

Related Post