ਗਿੱਪੀ ਗਰੇਵਾਲ ਆਪਣੇ ਨਵ ਜਨਮੇ ਪੁੱਤਰ ਗੁਰਬਾਜ਼ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ । ਜੀ ਹਾਂ ਉਨ੍ਹਾਂ ਦਾ ਪਰਿਵਾਰ ਜੋ ਏਨੀਂ ਦਿਨੀਂ ਕੈਨੇਡਾ ਤੋਂ ਪੰਜਾਬ ਆਇਆ ਹੋਇਆ ਹੈ ।

ਇਹ ਪਹਿਲਾ ਮੌਕਾ ਹੈ ਜਦੋਂ ਕੁਝ ਮਹੀਨੇ ਪਹਿਲਾਂ ਇੱਕ ਵਾਰ ਫਿਰ ਤੋਂ ਪਿਤਾ ਬਣੇ ਗਿੱਪੀ ਗਰੇਵਾਲ ਆਪਣੇ ਨਵ ਜਨਮੇ ਪੁੱਤਰ ਗੁਰਬਾਜ਼ ਦੇ ਨਾਲ ਸੱਚ ਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਹੈ । ਇਸ ਖ਼ਾਸ ਮੌਕਾ ਉਨ੍ਹਾਂ ਦੀ ਲਾਈਫ ਪਾਟਨਰ ਰਵਨੀਤ ਕੌਰ ਤੇ ਦੋਵੇਂ ਪੁੱਤਰ ਗੁਰਫ਼ਤਿਹ ਗਰੇਵਾਲ, ਏਂਕਓਂਕਾਰ ਗਰੇਵਾਲ ਵੀ ਨਜ਼ਰ ਆਏ ।

ਗਿੱਪੀ ਗਰੇਵਾਲ ਨੇ ਪੂਰੇ ਪਰਿਵਾਰ ਸਮੇਤ ਗੁਰੂ ਘਰ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ ।
View this post on Instagram
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਹਾਲ ‘ਚ ਉਨ੍ਹਾਂ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਰਿਲੀਜ਼ ਹੋਈ ਹੈ । ਇਹ ਫ਼ਿਲਮ ਬਾਕਸ ਆਫ਼ਿਸ ਉੱਤੇ ਕਾਮਯਾਬੀ ਦੇ ਝੰਡੇ ਗੱਡ ਰਹੀ ਹੈ । ਇਸ ਤੋਂ ਇਲਾਵਾ ਉਹ ‘ਮਾਂ’ ਟਾਈਟਲ ਹੇਠ ਇੱਕ ਹੋਰ ਰਿਸ਼ਤਿਆਂ ਨੂੰ ਅਹਿਮੀਅਤ ਦਿੰਦੀ ਫ਼ਿਲਮ ਲੈ ਕੇ ਆ ਰਹੇ ਨੇ । ‘ਮਾਂ’ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ । ਇਹ ਫ਼ਿਲਮ ਮਦਰਸ ਡੇਅ ਵਾਲੇ ਦਿਨ ਯਾਨੀ ਕਿ 8 ਮਈ ਨੂੰ ਰਿਲੀਜ਼ ਕੀਤੀ ਜਾਵੇਗੀ ।
View this post on Instagram