ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਫ਼ਿਲਮ 'ਹਨੀਮੂਨ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

By  Pushp Raj October 8th 2022 04:11 PM -- Updated: October 8th 2022 04:14 PM

Film 'Honeymoon' Motion Trailer release: ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜੈਸਮੀਨ ਭਸੀਨ ਆਪਣੀ ਆਉਣ ਵਾਲੀ ਫ਼ਿਲਮ 'ਹਨੀਮੂਨ' ਦੇ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਫ਼ਿਲਮ ਮੇਕਰਸ ਨੇ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਇਸ ਫ਼ਿਲਮ 'ਹਨੀਮੂਨ' ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਗਿੱਪੀ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

Image Source : Instagram

ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਨਵੀਂ ਫ਼ਿਲਮ 'ਹਨੀਮੂਨ' ਦੇ ਟ੍ਰੇਲਰ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਵੀ ਸ਼ੇਅਰ ਕੀਤੀ ਹੈ ਅਤੇ ਦਰਸ਼ਕਾਂ ਨੂੰ ਪਰਿਵਾਰ ਸਣੇ ਫ਼ਿਲਮ ਵੇਖਣ ਦੀ ਅਪੀਲ ਵੀ ਕੀਤੀ ਹੈ।

ਗਿੱਪੀ ਗਰੇਵਾਲ ਨੇ ਆਪਣੀ ਪੋਸਟ ਵਿੱਚ ਫ਼ਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਸ਼ਨ ਵਿੱਚ ਲਿਖਿਆ, "ਇਸ ਦੀਵਾਲੀ 25th Oct nu ਫੈਮਿਲੀ ਐਂਟਰਟੇਨਮੈਂ ਆ ਰਹੀ ਹੈ ਤੁਹਾਡੇ ਨੇੜਲੇ ਸਿਨੇਮਾ ਘਰਾਂ ਵਿੱਚ #HoneymoonOn25thOct #Honeymoon "

Image Source: YouTube

ਦੱਸ ਦਈਏ ਕਿ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਫ਼ਿਲਮ ਹਨੀਮੂਨ 25 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਸਿੰਘ ਛਾਬੜਾ ਕਰ ਰਹੇ ਹਨ। ਇਸ ਫ਼ਿਲਮ ਦੇ ਲੇਖਕ ਨਰੇਸ਼ ਕਥੂਰੀਆ ਹਨ।

ਫ਼ਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਹ ਵੀਡੀਓ ਹਾਸਿਆਂ ਤੇ ਕਾਮੇਡੀ ਨਾਲ ਭਰਪੂਰ ਹੈ। ਇਸ ਵਿੱਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਪਤੀ -ਪਤਨੀ ਦੀ ਭੂਮਿਕਾ ਨਿਭਾ ਰਹੇ ਹਨ। ਇਹ ਨਵ ਵਿਆਹੀਆ ਜੋੜਾ ਇੱਕਠੇ ਸਮਾਂ ਬਿਤਾਉਣ ਲਈ ਹਨੀਮੂਨ ਦੀ ਪਲੈਨਿੰਗ ਕਰਦਾ ਹੈ ਪਰ ਇਸ ਵਿੱਚ ਕੋਈ ਨਾ ਕੋਈ ਰੁਕਾਵਟ ਆ ਜਾਂਦੀ ਹੈ। ਇਸ ਫ਼ਿਲਮ ਦੀ ਕਹਾਣੀ ਇਸ ਜੋੜੇ ਦੇ ਆਲੇ ਦੁਆਲੇ ਘੁੰਮਦੀ ਹੈ। ਅੰਤ ਵਿੱਚ ਸਾਰਾ ਇੱਕਠੇ ਵਿਦੇਸ਼ ਘੁੰਮਣੇ ਜਾਂਦਾ ਹੈ।

Image Source : Instagram

ਹੋਰ ਪੜ੍ਹੋ: ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਦਾ ਅੱਜ ਹੈ ਜਨਮਦਿਨ, ਜਾਣੋ ਗੌਰੀ ਖ਼ਾਨ ਦੀ ਕਿੰਨੀ ਹੈ ਕਮਾਈ

ਫ਼ਿਲਮ ਹਨੀਮੂਨ ਇੱਕ ਫੈਮਿਲੀ ਡਰਾਮਾ ਅਤੇ ਕਾਮੇਡੀ ਉੱਤੇ ਅਧਾਰਿਤ ਫ਼ਿਲਮ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਤੋਂ ਇਲਾਵਾ ਕਰਮਜੀਤ ਅਨਮੋਲ, ਨਾਸਿਰ ਚਿਨਯੋਤੀ, ਹਾਰਬੀ ਸੰਘਾ, ਨਿਰਮਲ ਰਿਸ਼ੀ, ਸਰਦਾਰ ਸੋਹੀ, ਰਾਜ ਧਾਲੀਵਾਲ ਸਣੇ ਹੋਰ ਕਈ ਮਸ਼ਹੂਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਫੈਨਜ਼ ਗਿੱਪੀ ਗਰੇਵਾਲ ਦੀ ਇਸ ਕਾਮੇਡੀ ਫ਼ਿਲਮ ਨੂੰ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Related Post