‘ਡਾਕਾ’ ਫ਼ਿਲਮ ਦੀ ਟੀਮ ਪਹੁੰਚੀ ਅੰਮ੍ਰਿਤਸਰ, ਗਿੱਪੀ ਗਰੇਵਾਲ ਤੇ ਜ਼ਰੀਨ ਖ਼ਾਨ ਨੇ ਦਰਬਾਰ ਸਾਹਿਬ ’ਚ ਟੇਕਿਆ ਮੱਥਾ

By  Rupinder Kaler October 21st 2019 02:48 PM

1 ਨਵੰਬਰ ਨੂੰ ਗਿੱਪੀ ਅਤੇ ਜ਼ਰੀਨ ਖ਼ਾਨ ਦੀ ਫ਼ਿਲਮ ਡਾਕਾ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਜ਼ਰੀਨ ਖ਼ਾਨ ਅੰਮ੍ਰਿਤਸਰ ਪਹੁੰਚੇ, ਇੱਥੇ ਪਹੁੰਚ ਕੇ ਉਹਨਾਂ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਗਿੱਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੱਜ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ ।

ਇਸ ਮੌਕੇ ਉਹਨਾਂ ਨੇ ਆਪਣੀ ਫ਼ਿਲਮ ਨੂੰ ਲੈ ਕੇ ਵੀ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਇਹ ਫ਼ਿਲਮ ਲੋਕਾਂ ਦਾ ਖੂਬ ਮਨੋਰੰਜਨ ਕਰੇਗੀ ਕਿਉਂਕਿ ਇਸ ਵਿੱਚ ਹੋਰ ਜ਼ਿਆਦਾ ਕਮੇਡੀ ਤੇ ਸਸਪੇਂਸ ਹੈ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ ਜਿਸ ਨੂੰ ਗਾਇਕ ਹਿੰਮਤ ਸੰਧੂ ਨੇ ਆਪਣੀ ਬੁਲੰਦ ਅਵਾਜ਼ ਨਾਲ ਸ਼ਿੰਗਾਰਿਆ ਹੈ।

ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਡਾਕਾ ਫ਼ਿਲਮ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤੀ ਹੈ ।ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਤੋਂ ਇਲਾਵਾ ਫ਼ਿਲਮ ‘ਚ ਰਾਣਾ ਰਣਬੀਰ, ਬਨਿੰਦਰ ਬੰਨੀ, ਸ਼ਹਿਨਾਜ਼ ਗਿੱਲ ਅਤੇ ਹੋਰ ਵੀ ਕਈ ਨਾਮੀ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ।

Related Post