ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦੀ ਰਿਲੀਜ਼ ਡੇਟ ਤੋਂ ਉੱਠਿਆ ਪਰਦਾ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

By  Lajwinder kaur July 13th 2020 10:18 AM -- Updated: July 13th 2020 10:19 AM

ਇੱਕ ਲੰਬੇ ਅਰਸੇ ਤੋਂ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ । ‘ਪਾਣੀ ‘ਚ ਮਧਾਣੀ’ ਫ਼ਿਲਮ ਦੇ ਪਹਿਲੇ ਪੋਸਟਰ ਤੋਂ ਬਾਅਦ ਹੀ ਦਰਸ਼ਕ ਬਹੁਤ ਉਤਸੁਕ ਨੇ ਨੀਰੂ ਬਾਜਵਾ ਤੇ ਗਿੱਪੀ ਗਰੇਵਾਲ ਦੀ ਜੋੜੀ ਨੂੰ ਦੇਖਣ ਦੇ ਲਈ ।

ਹੋਰ ਵੇਖੋ: ਸ਼ਿੰਦਾ ਦੀ ਇਹ ਪੁਰਾਣਾ ਤਸਵੀਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਪਿੰਡ ਦੀ ਆਬੋ ਹਵਾ ਦਾ ਅਨੰਦ ਲੈਂਦਾ ਆਇਆ ਨਜ਼ਰ

ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਨੇ ਆਪਣੀ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਦੂਜਾ ਪੋਸਟਰ ਸ਼ੇਅਰ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ । ਇਹ ਫ਼ਿਲਮ ਅਗਲੇ ਸਾਲ ਯਾਨੀ ਕਿ ਸਾਲ 2021 ਦੀ 12 ਫਰਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ।

 

ਇਸ ਫ਼ਿਲਮ ‘ਚ ਗਿੱਪੀ ਤੇ ਨੀਰੂ ਤੋਂ ਇਲਾਵਾ ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦੁਰ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਹਾਰਬੀ ਸੰਘਾ ਤੇ ਕਈ ਹੋਰ ਨਾਮੀ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ ਵਿਜੇ ਕੁਮਾਰ ਅਰੋੜਾ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ ।

Related Post