ਗਿੱਪੀ ਗਰੇਵਾਲ ਨੇ ਭਾਵੁਕ ਹੋ ਸ਼ੇਅਰ ਕੀਤੀ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਦੀ ਤਸਵੀਰ

By  Pushp Raj June 8th 2022 10:39 AM -- Updated: June 8th 2022 10:45 AM

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moose Wala ) ਦਾ ਅੱਜ ਭੋਗ ਤੇ ਅੰਤਿਮ ਅਰਦਾਸ (Bhog And Atim Ardaas) ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਮਰਹੂਮ ਗਾਇਕ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਦੁੱਖ ਦੀ ਘੜੀ 'ਚ ਗਿੱਪੀ ਗਰੇਵਾਲ ਬੇਹੱਦ ਭਾਵੁਕ ਨਜ਼ਰ ਆਏ ਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਦੀ ਤਸਵੀਰ ਸ਼ੇਅਰ ਕੀਤੀ ਹੈ।

image from instagram

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ, " ??? #sidhumoosewala " ਲਿਖਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਅਤੇ ਉਸ ਦੇ ਮਾਤਾ-ਪਿਤਾ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਸੀ। ਇਸ ਵਿੱਚ ਉਹ ਸਿੱਧੂ ਮੂਸੇਵਾਲਾ ਤੇ ਉਸ ਦੇ ਮਾਤਾ-ਪਿਤਾ ਨਾਲ ਤਸਵੀਰ ਖਿਚਵਾਉਂਦੇ ਹੋਏ ਨਜ਼ਰ ਆ ਰਹੇ ਹਨ।

image from instagram

ਦੱਸਣਯੋਗ ਹੈ ਕਿ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਹੋ ਰਿਹਾ ਹੈ। ਭੋਗ ਤੇ ਅੰਤਿਮ ਅਰਦਾਸ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਮੂਸਾ ਵਿਖੇ ਹੋ ਰਹੀ ਹੈ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਵੱਡੀ ਸੰਖਿਆ ‘ਚ ਲੋਕ ਪਹੁੰਚ ਚੁੱਕੇ ਹਨ ਅਤੇ ਰਾਗੀ ਸਿੰਘਾਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾ ਰਿਹਾ ਹੈ । ਇਸ ਕੀਰਤਨ ਦੇ ਦੌਰਾਨ ਸਭ ਦੀਆਂ ਅੱਖਾਂ ਸ਼ੁਭਦੀਪ ਸਿੱਧੂ ਉਰਫ ਸਿੱਧੂ ਮੂਸੇਵਾਲਾ ਲਈ ਨਮ ਹੋ ਰਹੀਆਂ ਹਨ ।

ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੀਤੇ ਦਿਨੀਂ ਅਪੀਲ ਕੀਤੀ ਸੀ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਜੋ ਵੀ ਨੌਜਵਾਨ ਸ਼ਾਮਿਲ ਹੋਵੇ ਉਹ ਪੱਗ ਬੰਨ ਕੇ ਸ਼ਾਮਿਲ ਹੋਵੇ। ਕੋਈ ਵੀ ਸਿੱਧੂ ਮੂਸੇਵਾਲਾ ਦੀ ਸਮਾਧ 'ਤੇ ਪੈਸਿਆਂ ਨਾਲ ਮੱਥਾ ਨਾਂ ਟੇਕੇ।

image from instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲੇ ਤੇ ਉਸ ਦੇ ਮਾਤਾ-ਪਿਤਾ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਫੈਨਜ਼ ਹੋਏ ਭਾਵੁਕ

ਨੌਜਵਾਨਾਂ ਦਾ ਵੱਡਾ ਇੱਕਠ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਇਆ ਹੈ । ਜਿਸ ਦੀਆਂ ਕੁਝ ਤਸਵੀਰਾਂ ਆਈਆਂ ਹਨ ।ਸਿੱਧੂ ਮੂਸੇਵਾਲਾ ਦੇ ਦਿਹਾਂਤ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਭਾਰੀ ਰੋਸ ਹੈ ਅਤੇ ਉਹ ਮੁਲਜਮਾਂ ਖਿਲਾਫ ਕਰੜੀ ਕਾਰਵਾਈ ਦੀ ਮੰਗ ਕਰ ਰਹੇ ਹਨ ।

 

View this post on Instagram

 

A post shared by ????? ?????? (@gippygrewal)

Related Post