ਲਓ ਜੀ ਹੁਣ ਘਰ ਬੈਠੇ ਦੇਖ ਸਕੋਗੇ ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ', 30 ਸਤੰਬਰ ਨੂੰ ਇਸ ਓਟੀਟੀ ਪਲੇਟਫਾਰਮ ‘ਤੇ ਹੋਵੇਗੀ ਰਿਲੀਜ਼

By  Lajwinder kaur September 28th 2022 09:35 PM -- Updated: September 28th 2022 09:37 PM

Gippy Grewal Movie 'Yaar Mera Titliaan Warga' release on OTT platforms: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਬੈਕ ਟੂ ਬੈਕ ਆਪਣੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਦੋ ਸਤੰਬਰ ਉਨ੍ਹਾਂ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਸੀ। ਹੁਣ ਦਰਸ਼ਕ ਇਸ ਫ਼ਿਲਮ ਦਾ ਅਨੰਦ ਘਰ ਬੈਠੇ-ਬੈਠੇ ਲੈ ਸਕਣਗੇ, ਉਹ ਵੀ ਬਹੁਤ ਜਲਦ।

ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਦੀਪਿਕਾ ਪਾਦੁਕੋਣ ਦੀ ਹਸਪਤਾਲ ਵਾਲੀ ਤਸਵੀਰ, ਪ੍ਰਸ਼ੰਸਕ ਹੋਏ ਚਿੰਤਤ

gippy grewal movie yaar mera titliaan warga trailer released-min image From instagram

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਜਲਦ ਹੀ ਓਟੀਟੀ ਉੱਤੇ ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਗਰੇਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ 30 ਸਤੰਬਰ ਨੂੰ ਐਮੇਜ਼ੋਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋ ਜਾਵੇਗੀ। ਜਿਸ ਤੋਂ ਬਾਅਦ ਪ੍ਰਸ਼ੰਸਕ ਕਾਫੀ ਜ਼ਿਆਦਾ ਖੁਸ਼ ਤੇ ਬਹੁਤ ਉਤਸੁਕ ਹਨ, ਇਸ ਫ਼ਿਲਮ ਨੂੰ ਦੇਖਣ ਦੇ ਲਈ।

image From instagram

ਜਿਹੜੇ ਲੋਕਾਂ ਨੇ ਹਾਲੇ ਤੱਕ ਯਾਰ ਮੇਰਾ ਤਿੱਤਲੀਆਂ ਵਰਗਾ ਥੀਏਟਰ ‘ਚ ਨਹੀਂ ਦੇਖੀ ਸੀ, ਉਨ੍ਹਾਂ ਲਈ ਇਹ ਬਹੁਤ ਵਧੀਆ ਮੌਕਾ ਹੈ ਇਸ ਫ਼ਿਲਮ ਨੂੰ ਘਰ ਬੈਠ ਕੇ ਦੇਖ ਸਕਣਗੇ।

image From instagram

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਹਰਮਨ ਘੁੰਮਣ ਤੇ ਰਾਜ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

 

View this post on Instagram

 

A post shared by prime video IN (@primevideoin)

 

 

Related Post