ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਦੀ ਇਹ ਪਿਆਰੀ ਜਿਹੀ ਫੋਟੋ

By  Lajwinder kaur January 4th 2021 01:17 PM -- Updated: January 4th 2021 01:19 PM

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਆਪਣੀ ਇੱਕ ਨਵੀਂ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । gippy grewal pic

ਹੋਰ ਪੜ੍ਹੋ : ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਇਰਲ ਹੋਇਆ ਵੀਡੀਓ

ਇਹ ਤਸਵੀਰ ਨੂੰ ਉਨ੍ਹਾਂ ਨੇ ਕਾਰਟੂਨ ਵਾਲੇ ਫਿਲਟਰ ਦੇ ਨਾਲ ਪੋਸਟ ਕੀਤਾ ਹੈ । ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ਹੈ- #PapaBaby ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਸ਼ੇਅਰ ਕੀਤੇ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਕੁਝ ਹੀ ਸਮੇਂ ‘ਚ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ ।

inside post of gippy grewal with gurbaaz

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਹਾਲ ‘ਚ ਉਨ੍ਹਾਂ ਨੇ ਆਪਣੇ ਬਰਥਡੇਅ ਵਾਲੇ ਦਿਨ ਆਪਣੀ ਨਵੀਂ ਫ਼ਿਲਮ ਵਾਰਨਿੰਗ ਦਾ ਟੀਜ਼ਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਆਪਣੀ ਟੀਮ ਦੇ ਨਾਲ ਮਿਲਕੇ ਕਿਸਾਨਾਂ ਦੇ ਅੰਦੋਲਨ ‘ਚ ਆਪਣੀਆਂ ਸੇਵਾਵਾਂ ਵੀ ਨਿਭਾ ਰਹੇ ਨੇ।

gippy grewal at famer protest delhi

 

View this post on Instagram

 

A post shared by Gippy Grewal (@gippygrewal)

Related Post