ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦੇ ਨਾਲ ਕਿਊੇਟ ਤਸਵੀਰਾਂ ਕੀਤੀਆਂ ਸਾਂਝੀਆਂ, ਗੁਰਬਾਜ਼ ਦਾ ਕਿਊੇਟ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

By  Shaminder August 31st 2020 09:34 AM -- Updated: August 31st 2020 09:55 AM

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਬੇਟੇ ਗੁਰਬਾਜ਼ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਿ ਹਰ ਕਿਸੇ ਨੂੰ ਪਸੰਦ ਆ ਰਹੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਗੁਰਬਾਜ਼ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਆਪਣੇ ਆਉਣ ਵਾਲੇ ਅਗਲੇ ਪ੍ਰੋਜੈਕਟ ਦੀ ਵੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਲਿਖਿਆ ਕਿ ‘ਅੱਜ ਸ਼ਾਮ ਨੂੰ ‘ਦਾ ਮੇਨ ਮੈਨ’ ਦਾ ਪੋਸਟਰ ਵੀ ਆ ਜਾਵੇਗਾ’।

https://www.instagram.com/p/CEiWRVHAMko/

ਗਿੱਪੀ ਗਰੇਵਾਲ ਨੇ ਗੁਰਬਾਜ਼ ਦੇ ਨਾਲ ਹੋਰ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਗੁਰਬਾਜ਼ ਖੂਬ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੇ ਹੰਬਲ ਕਿੱਡਸ ਨਾਂਅ ‘ਤੇ ਬਣਾਏ ਗਏ ਯੂ-ਟਿਊਬ ਚੈਨਲ ‘ਤੇ ਕੁਝ ਵੀਡੀਓਜ਼ ਸਾਂਝੇ ਕੀਤੇ ਸਨ ।

https://www.instagram.com/p/CEeQPjclWHP/

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

https://www.instagram.com/p/CERl5U8g5sw/

Related Post