ਗਿੱਪੀ ਗਰੇਵਾਲ  ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਪੁਰਾਣੀ ਤਸਵੀਰ, ਜਨਮ ਦਿਨ ਦੀ ਦਿੱਤੀ ਵਧਾਈ

By  Shaminder August 31st 2021 10:23 AM

ਗਿੱਪੀ ਗਰੇਵਾਲ (Gippy Grewal) ਨੇ ਆਪਣੇ ਭਰਾ  (Brother) ਦੇ ਜਨਮ ਦਿਨ ‘ਤੇ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਜਨਮ ਦਿਨ ਮੁਬਾਰਕ ਹੋਏ ਸਿੱਪੀ ਗਰੇਵਾਲ ਵੀਰ ਜੀ। ਸਮਾਂ ਬਦਲਿਆ ਪਰ ਸਾਥ ਨਹੀਂ’।

Gippy And Gurbaaz pp-min Image From Instagram

ਹੋਰ ਪੜ੍ਹੋ : ਪੰਜਾਬੀ ਗਾਇਕ ਕੁਲਬੀਰ ਝਿੰਜਰ ਲੈ ਕੇ ਆ ਰਹੇ ਹਨ ਨਵਾਂ ਗਾਣਾ

ਇਸ ਤਸਵੀਰ ‘ਤੇ ਗਿੱਪੀ ਦੇ ਪ੍ਰਸ਼ੰਸਕਾਂ ਵੱਲੋਂ ਵੀ ਉਨ੍ਹਾਂ ਦੇ ਭਰਾ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ । ਬੀਤੇ ਦਿਨ ਗਿੱਪੀ ਗਰੇਵਾਲ ਦੇ ਭਰਾ ਦਾ ਜਨਮ ਦਿਨ ਸੀ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

feature image of gippy grewal with son-min Image From Instagram

ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੇ ਹਨ ।

 

View this post on Instagram

 

A post shared by ????? ?????? (@gippygrewal)

ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਗਿੱਪੀ ਗਰੇਵਾਲ ਇੱਕ ਹੋਟਲ ‘ਚ ਕੰਮ ਕਰਦੇ ਸਨ । ਗਾਉਣ ਦਾ ਸ਼ੌਂਕ ਉਨ੍ਹਾਂ ਨੂੰ ਬਚਪਨ ਤੋਂ ਹੀ ਸੀ । ਹੌਲੀ ਹੌਲੀ ਇਹ ਸ਼ੌਂਕ ਉਨ੍ਹਾਂ ਦਾ ਪ੍ਰੋਫੈਸ਼ਨ ਬਣ ਗਿਆ । ਗਿੱਪੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੀ ਨਿੱਜੀ ਜ਼ਿੰਦਗੀ ਅਤੇ ਆੳੇੁਣ ਵਾਲੇ ਪ੍ਰੋਜੈਕਟਸ ਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕਰਦੇ ਰਹਿੰਦੇ ਹਨ ।

Related Post