ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਆਪਣੇ ਬਚਪਨ ਦੀ ਅਣਦੇਖੀ ਤਸਵੀਰ, ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਅਜਿਹੀ ਪ੍ਰਤੀਕਿਰਿਆ

By  Lajwinder kaur July 23rd 2021 10:35 AM

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਏਨੀਂ ਦਿਨੀਂ ਆਪਣੇ ਨਵੀਂ ਆਉਣ ਵਾਲੀ ਮਿਊਜ਼ਿਕ ਐਲਬਮ ‘Limited Edition’ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਬੱਚਿਆਂ ਦੀ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਨਹੀਂ ਸਗੋਂ ਆਪਣੇ ਬਚਪਨ ਦੀ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ।

Gippy-Grewal image source- instagram

ਹੋਰ ਪੜ੍ਹੋ : ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਹੈ ਗਾਇਕਾ ਕੌਰ ਬੀ, ਪ੍ਰਸ਼ੰਸਕਾਂ ਨੂੰ ਪਸੰਦ ਆ ਰਹੀਆਂ ਨੇ ਇਹ ਤਸਵੀਰਾਂ

ਹੋਰ ਪੜ੍ਹੋ : ਰਣਵਿਜੇ ਦੀ ਪਤਨੀ ਪ੍ਰਿਅੰਕਾ ਨੇ ਆਪਣੇ ਨਵਜੰਮੇ ਪੁੱਤਰ ਦੀ ਤਸਵੀਰ ਸਾਂਝੀ ਕਰਕੇ ਰਵੀਲ ਕੀਤਾ ਪੁੱਤਰ ਦਾ ਨਾਂਅ

inside image of gippy grewal his childhood image image source- instagram

ਜੀ ਹਾਂ ਗਿੱਪੀ ਗਰੇਵਾਲ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਆਏ ਹਾਏ ਮੁੰਡੇ ਦੀ ਮੁਸਕਾਨ ਲਈ ਦੱਬੋ ਲਾਈਕ ਵਾਲਾ ਬਟਨ ? ਗਿੱਪੀ ਗਰੇਵਾਲ Flying Bulbulas…’। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਇਕਸ ਤੇ ਕਮੈਂਟ ਆ ਚੁੱਕੇ ਨੇ। ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਗਿੱਪੀ ਗਰੇਵਾਲ ਦੀ ਤਾਰੀਫ ਕਰ ਰਹੇ ਨੇ।

gippy grewal shared his chilhood image image source- instagram

ਜੇ ਗੱਲ ਕਰੀਏ ਗਾਇਕ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਬਾਕਮਾਲ ਦਾ ਕੰਮ ਕਰ ਰਹੇ ਨੇ। ਬਹੁਤ ਜਲਦ ਉਹ ‘ਪਾਣੀ ‘ਚ ਮਧਾਣੀ’, ‘ਫੱਟ ਦਿੰਦੇ ਚੱਕ ਪੰਜਾਬੀ’ ਤੋਂ ਇਲਾਵਾ ਕਈ ਹੋਰ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 

Related Post